ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਡੀ ਬਰੋਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੌਦੇ ਲਾਏ

07:29 AM Jul 24, 2024 IST
ਭੁੱਚੋ ਮੰਡੀ ਦੀ ਅਨਾਜ ਮੰਡੀ ਵਿੱਚ ਬੂਟਾ ਲਾਉਂਦੇ ਹੋਏ ਹਰਚੰਦ ਸਿੰਘ ਬਰਸਟ।

ਪੱਤਰ ਪ੍ਰੇਰਕ
ਭੁੱਚੋ ਮੰਡੀ, 23 ਜੁਲਾਈ
ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਪੰਜਾਬ ਮੰਡੀ ਬਰੋਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਭੁੱਚੋ ਮੰਡੀ ਦੀ ਨਵੀਂ ਅਨਾਜ ਮੰਡੀ ਵਿੱਚ ਪੌਦੇ ਲਾਏ। ਉਨ੍ਹਾਂ ਦੱਸਿਆ ਕਿ ਇਸ ਵਾਰ ਮੰਡੀ ਬੋਰਡ ਵੱਲੋਂ ਪੰਜਾਬ ਵਿੱਚ 35 ਹਜ਼ਾਰ ਪੌਦੇ ਲਾਉਣ ਦਾ ਟੀਚਾ ਹੈ, ਪਰ ਮੰਡੀਆਂ ਵਿੱਚ 40 ਹਜ਼ਾਰ ਤੱਕ ਪੌਦੇ ਲਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਚੇਅਰਮੇਨ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਆੜ੍ਹਤੀਆਂ ਨੇ ਨਵੀਂ ਅਨਾਜ ਮੰਡੀ ਵਿੱਚ ਦੁਕਾਨਾਂ ਦੇ ਜਾਇਜ਼ ਰੇਟ ਨਿਰਧਾਰਤ ਕਰਕੇ ਦੁਕਾਨਾਂ ਦੀ ਅਲਾਟਮੈਂਟ ਕਰਨ ਅਤੇ ਪੁਰਾਣੀ ਸ਼ਹਿਰੀ ਅਨਾਜ ਮੰਡੀ ਵਿੱਚ ਖਸਤਾ ਹਾਲ ਸ਼ੈੱਡਾਂ ਅਤੇ ਫਰਸ਼ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਬੋਰਡ ਦੇ ਉੱਚ ਅਧਿਕਾਰੀ ਗੁਰਿੰਦਰ ਸਿੰਘ, ਜਸਪਾਲ ਸਿੰਘ ਬੁੱਟਰ, ਮਨਦੀਪ ਸਿੰਘ, ਸਲੋਧ ਕੁਮਾਰ ਬਿਸ਼ਨੋਈ, ਗੁਰਵਿੰਦਰ ਸਿੰਘ, ਆੜ੍ਹਤੀ ਆਗੂ ਸੁਨੀਲ ਗਰਗ, ਪੱਪੂ ਮਹੇਸ਼ਵਰੀ, ਬੱਬੂ ਅਰੋੜਾ, ਕੌਂਸਲਰ ਪ੍ਰਿੰਸ ਗੋਲਨ, ਨਰਿੰਦਰ ਸਿੰਘ ਨੈਰੀ, ਲੇਖਾਕਾਰ ਅਮਨਦੀਪ ਸਿੰਘ, ਕੰਵਰਜੀਤ ਸਿੰਘ, ਜੁਗਰਾਜ ਸਿੰਘ, ਕੁਲਵਿੰਦਰ ਸਿੰਘ ਨੇ ਪੌਦੇ ਲਗਾਏ।

Advertisement

Advertisement
Advertisement