ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਦੀਪ ਪੁਰੀ ਵੱਲੋਂ ‘ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ’ ਦਾ ਆਗਾਜ਼

10:08 AM Sep 06, 2023 IST
featuredImage featuredImage
‘ਮੇਰੀ ਮਾਟੀ ਮੇਰਾ ਦੇਸ਼’ ਮੁਿਹੰਮ ਦੀ ਸ਼ੁਰੂਆਤ ਦੌਰਾਨ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਸਤੰਬਰ
ਭਾਜਪਾ ਵੱਲੋਂ ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ‘ਮੇਰੀ ਮਾਟੀ ਮੇਰਾ ਦੇਸ਼’ ਤਹਿਤ ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇੱਥੇ ਏਕ ਰੂਪ ਐਵੇਨਿਊ ਦੇ ਸਰਪੰਚ ਦੇ ਘਰ ਤੋਂ ਮਿੱਟੀ ਲੈ ਕੇ ਗੁਰੂ ਨਗਰੀ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਨਵੇਂ ਬਣੇ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੂਬਾ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੀਮਾ, ਸਾਬਕਾ ਰਾਜ ਸਭਾ ਮੈਂਬਰ ਮਲਿਕ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਅਤੇ ਹੋਰ ਭਾਜਪਾ ਆਗੂ ਸ਼ਾਮਲ ਸਨ।
ਇਸ ਸਬੰਧ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਤੋਂ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ। ਇਸ ਦੀ ਸ਼ੁਰੂਆਤ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਿਸ਼ੇਸ਼ ਤੌਰ ’ਤੇ ਇੱਥੇ ਪੁੱਜੇ ਸਨ।
ਕੇਂਦਰੀ ਮੰਤਰੀ ਨੇ ਦੱਸਿਆ ਕਿ ਦਿੱਲੀ ਵਿੱਚ ਬਣਨ ਵਾਲੀ ਅੰਮ੍ਰਿਤ ਵਾਟਿਕਾ ਵਾਸਤੇ ਸ਼ਹੀਦ ਪਰਿਵਾਰਾਂ ਦੇ ਘਰਾਂ ਦੀ ਮਿੱਟੀ ਲਈ ਗਈ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਹਰ ਬੂਥ ਅਤੇ ਸ਼ਕਤੀ ਕੇਂਦਰ ਤੋਂ ਹਰ ਘਰ ਦੀ ਮਿੱਟੀ ਇਕੱਠੀ ਕੀਤੀ ਜਾਵੇਗੀ ਅਤੇ ਦਿੱਲੀ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹੀਦ ਪਰਿਵਾਰਾਂ, ਸਮਾਜਿਕ ਸੰਸਥਾਵਾਂ, ਹਰ ਪਿੰਡ, ਵਾਰਡ, ਮੰਡਲ ਅਤੇ ਬੂਥ ਪੱਧਰ ’ਤੇ ਘਰ ਘਰ ਦਸਤਕ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 74ਵੇਂ ਜਨਮ ਦਿਨ ਮੌਕੇ ਭਾਜਪਾ ਵੱਲੋਂ ਹਫ਼ਤਾ ਭਰ ਸਮਾਗਮ ਚੱਲਣਗੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਭਾਜਪਾ ਵੱਲੋਂ ਚਾਰ ਸਤੰਬਰ ਤੋਂ ਲੈ ਕੇ 30 ਅਕਤੂਬਰ ਤੱਕ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ।

Advertisement

ਅਕਾਲੀ ਦਲ ਸੰਯੁਕਤ ਨਾਲ ਰਲ ਕੇ ਸੰਸਦੀ ਚੋਣਾਂ ਲੜਾਂਗੇ: ਸਿਰਸਾ

ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਭਾਜਪਾ ਦੇ ਨਵੇਂ ਬਣੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਵਿਚ ਬਾਦਲਾਂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਹੋਣ ਤੋਂ ਸਾਫ ਨਾਂਹ ਕਰਦਿਆਂ ਸਪਸ਼ਟ ਕੀਤਾ ਕਿ ਭਾਜਪਾ ਵਲੋਂ ਪੰਜਾਬ ਵਿਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਸੰਸਦੀ ਚੋਣ ਲੜੀ ਜਾਵੇਗੀ। ਭਾਜਪਾ ਦਾ ਨਵਾਂ ਅਹੁਦਾ ਮਿਲਣ ਮਗਰੋਂ ਉਨ੍ਹਾਂ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਹੈ ਅਤੇ ਇਸ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਆਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇੰਡੀਆ ਗਠਜੋੜ ਬਾਰੇ ਦੋਸ਼ ਲਾਇਆ ਕਿ ਇਹ ਦੇਸ਼ ਦੇ ਭ੍ਰਿਸ਼ਟ ਆਗੂਆਂ ਦਾ ਮੌਕਾਪ੍ਰਸਤ ਗਠਜੋੜ ਹੈ ਜੋ ਇਕ ਦੂਜੇ ਨੂੰ ਬਚਾਉਣ ਲਈ ਬਣਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਭਾਜਪਾ ਆਗੂ ਨੇ ਕਿਹਾ ਕਿ ਉਹ ਵੱਡੇ ਸੁਰੱਖਿਆ ਕਾਫਲਿਆਂ ਦੇ ਮਾਮਲੇ ’ਤੇ ਦੂਜਿਆਂ ਨੂੰ ਮਖੌਲ ਕਰਦੇ ਸਨ ਪਰ ਅੱਜ ਉਨ੍ਹਾਂ ਨੇ 200 ਗੱਡੀਆਂ ਦਾ ਕਾਫਲਾ ਵਰਤ ਕੇ ਨਵਾਂ ਰਿਕਾਰਡ ਬਣਾਇਆ ਹੈ।

Advertisement
Advertisement