ਹਰਦੀਪ ਸਿੰਘ ਦੀ ਦੇਹ ਦੁਬਈ ਤੋਂ ਅੰਮ੍ਰਿਤਸਰ ਲਿਆਂਦੀ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ , 18 ਮਈ
ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ 36 ਸਾਲਾ ਹਰਦੀਪ ਸਿੰਘ ਦੀ ਮ੍ਰਿਤਕ ਦੇਹ ਅਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਯਤਨਾਂ ਨਾਲ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ ਹੈ, ਜਿਸ ਨੂੰ ਟਰੱਸਟ ਵਲੋਂ ਉਸ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ। ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਹਰਦੀਪ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਪਰ ਬੀਤੀ ਪਹਿਲੀ ਅਪਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਅਪੀਲ ਕੀਤੀ ਸੀ। ਜਿਸ ਉਪਰੰਤ ਉਨ੍ਹਾਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਭਾਰਤ ਭੇਜੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਦੋਸਤਾਂ ਨੇ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਹਰਦੀਪ ਦੀ ਵਿਧਵਾ ਨੂੰ 2000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਹਰਦੀਪ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ, ਭਰਾ ਮਨੀ ਤੇ ਜਸਵਿੰਦਰ ਨੇ ਦੱਸਿਆ ਕਿ ਹਰਦੀਪ ਦੋ ਸਾਲ ਪਹਿਲਾਂ ਮਜ਼ਦੂਰੀ ਲਈ ਦੁਬਈ ਗਿਆ ਸੀ