ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿੰਦਰ ਮਹਿਰਾਜ ਵੱਲੋਂ ਰਾਜਵਿੰਦਰ ਧਰਮਕੋਟ ਦੇ ਹੱਕ ’ਚ ਮੀਟਿੰਗਾਂ

08:39 AM May 07, 2024 IST
ਭੋਡੀਪੁਰਾ ਵਿੱਚ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਅਕਾਲੀ ਵਰਕਰਾਂ ਨਾਲ। -ਫੋਟੋ: ਮਰਾਹੜ

ਪੱਤਰ ਪ੍ਰੇਰਕ
ਭਗਤਾ ਭਾਈ, 6 ਮਈ
ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਹਰਿੰਦਰ ਸਿੰਘ ਮਹਿਰਾਜ, ਮਾਰਕੀਟ ਕਮੇਟੀ ਭਗਤਾ ਭਾਈ ਦੇ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ ਅਤੇ ਅਕਾਲੀ ਦਲ ਬੀਸੀ ਵਿੰਗ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਮਨਜੀਤ ਸਿੰਘ ਧੁੰਨਾ ਵੱਲੋਂ ਪਿੰਡ ਭੋਡੀਪੁਰਾ ਤੇ ਸਿਰੀਏਵਾਲਾ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਇਨ੍ਹਾਂ ਨੂੰ ਪੂਰਾ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਮੰਦੀ ਕਾਰਗੁਜ਼ਾਰੀ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਸਿਰਫ਼ ਅਕਾਲੀ ਦਲ ਦੀ ਸਰਕਾਰ ਵਿੱਚ ਹੀ ਸੰਭਵ ਹੈ। ਇਸ ਮੌਕੇ ਰਾਮ ਸਿੰਘ ਭੋਡੀਪੁਰਾ, ਸ਼ੁੱਕਰ ਸਿੰਘ ਭੋਡੀਪੁਰਾ, ਗੁਰਤੇਜ ਸਿੰਘ ਚਾਨੀ, ਡਾ. ਸੁਰਜੀਤ ਸਿੰਘ ਤੇ ਮਨੋਹਰ ਸਿੰਘ ਸਿਰੀਏਵਾਲਾ ਹਾਜ਼ਰ ਸਨ।

Advertisement

Advertisement