ਹਰਜਿੰਦਰ ਢਿੱਲੋਂ ਬਣੇ ਗੁਰਦੁਆਰਾ ਅਕਾਲਗੜ੍ਹ ਦੇ ਪ੍ਰਧਾਨ
08:00 AM Dec 12, 2024 IST
Advertisement
ਸੁਨਾਮ ਊਧਮ ਸਿੰਘ ਵਾਲਾ:
Advertisement
ਗੁਰਦੁਆਰਾ ਸਾਹਿਬ ਅਕਾਲਗੜ੍ਹ ਸੁਨਾਮ ਦੀ ਹੋਈ ਚੋਣ ਵਿੱਚ ਸਮੁੱਚੀ ਸੰਗਤ ਵੱਲੋਂ ਸਰਬਸੰਮਤੀ ਨਾਲ ਹਰਜਿੰਦਰ ਸਿੰਘ ਢਿੱਲੋਂ ਨੂੰ ਗੁਰਦੁਆਰਾ ਸਾਹਿਬ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਇਸੇ ਤਰ੍ਹਾਂ ਅਮਰੀਕ ਸਿੰਘ ਵਿਰਕ ਨੂੰ ਜਨਰਲ ਸਕੱਤਰ ਅਤੇ ਦਰਸ਼ਨ ਕੌਰ ਨੂੰ ਖਜ਼ਾਨਚੀ ਜਦਕਿ ਸਾਬਕਾ ਪ੍ਰਧਾਨ ਦਲਜੀਤ ਸਿੰਘ ਹੰਝਰਾ, ਗਗਨਦੀਪ ਸਿੰਘ ਆਨੰਦ, ਅਮਨਦੀਪ ਸਿੰਘ ਸ਼ਾਹੀ ਅਤੇ ਗੁਲਜ਼ਾਰ ਸਿੰਘ ਨੂੰ ਪ੍ਰਬੰਧਕ ਕਮੇਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਜਿੰਦਰ ਸਿੰਘ ਢਿੱਲੋਂ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੰਗਤਾਂ ਵੱਲੋਂ ਪ੍ਰਧਾਨ ਅਤੇ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਦੇਵ ਸਿੰਘ ਹੰਝਰਾ, ਲਖਵਿੰਦਰ ਸਿੰਘ ਲੱਖਾ, ਯਾਦਵਿੰਦਰ ਸਿੰਘ ਵੜੈਚ, ਕੁਲਵਿੰਦਰ ਸਿੰਘ ਨਾਮਧਾਰੀ, ਤਰਵਿੰਦਰ ਸਿੰਘ ਢਿੱਲੋਂ ਤੇ ਹੋਰ ਮੋਹਤਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement