ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਜੋਤ ਬੈਂਸ ਤੇ ਮਾਲਵਿੰਦਰ ਸਿੰਘ ਕੰਗ ਧਾਰਮਿਕ ਸਥਾਨਾਂ ਵਿਖੇ ਨਤਮਸਤਕ

06:34 AM Apr 26, 2024 IST
ਦਰਗਾਹ ਬਾਬਾ ਬੁੱਢਣ ਸ਼ਾਹ ਵਿਖੇ ਅਰਦਾਸ ਕਰਦੇ ਹੋਏ ਮੰਤਰੀ ਹਰਜੋਤ ਬੈਂਸ ਅਤੇ ਮਾਲਵਿੰਦਰ ਸਿੰਘ ਕੰਗ।

ਬੀ.ਐੱਸ. ਚਾਨਾ
ਕੀਰਤਪੁਰ ਸਾਹਿਬ, 25 ਅਪਰੈਲ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਆਪਣੇ ਸਮਰਥਕਾਂ ਸਮੇਤ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹ ਗੁਰਦਆਰਾ ਬਾਬਾ ਸ੍ਰੀਚੰਦ ਜੀ, ਦਰਗਾਹ ਬਾਬਾ ਬੁੱਢਣ ਸ਼ਾਹ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਅੱਜ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਪੰਹੁਚੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਨੂੰ ਸੁੰਦਰ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਦਾਖਲੇ ’ਤੇ ਬਣੇ ਪਤਾਲਪੁਰੀ ਚੌਕ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਅੱਠ ਫੁੱਟ ਲੰਬੀ ਰਬਾਬ ਲਗਾਈ ਗਈ ਹੈ ਜੋ ਕਿ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੇਗੀ। ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਐੱਸਟੀਪੀ ਪ੍ਰਾਜੈਕਟ ਦੀ ਮੰਗ ਪੂਰੀ ਹੋਈ ਹੈ ਅਤੇ ਉਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਸਰਕਾਰੀ ਹਸਪਤਾਲ ਦੇ ਨਵੀਨੀਕਰਨ ਦਾ ਪ੍ਰਾਜੈਕਟ ਤਿਆਰ ਹੋ ਚੁੱਕਾ ਹੈ ਅਤੇ ਚੋਣਾਂ ਤੋਂ ਬਾਅਦ ਉਕਤ ਹਸਪਤਾਲ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਇਸ ਮੌਕੇ ਹਰਮਿੰਦਰ ਸਿੰਘ ਢਾਹੇ, ਕਮਿੱਕਰ ਸਿੰਘ ਡਾਢੀ, ਸਰਬਜੀਤ ਸਿੰਘ ਭਟੋਲੀ, ਕੇਸਰ ਸਿੰਘ ਸੰਧੂ, ਪਰਮਿੰਦਰ ਸਿੰਘ ਜਿੰਮੀ ਡਾਢੀ, ਜਸਬੀਰ ਰਾਣਾ, ਗੁਰਪ੍ਰੀਤ ਸਿੰਘ ਅਰੋੜਾ, ਤਰਲੋਚਨ ਸਿੰਘ ਲੋਚੀ, ਜਸਪਾਲ ਸਿੰਘ ਢਾਹੇ, ਬਲਵਿੰਦਰ ਸਿੰਘ ਫੋਜੀ, ਗੁਰਮੀਤ ਸਿੰਘ ਟੀਨਾ, ਅਸ਼ਰਫ ਖਾਨ ,ਗੁਰਮੀਤ ਕੋਟਲਾ, ਰਾਮਪਾਲ ਕਾਹੀਵਾਲ, ਹਰਵਿੰਦਰ ਕੌਰ ਉਂਕਾਰ ਸਿੰਘ ਤੇ ਹੋਰ ਆਗੂ ਮੌਜੂਦ ਸਨ।

Advertisement

Advertisement
Advertisement