For the best experience, open
https://m.punjabitribuneonline.com
on your mobile browser.
Advertisement

ਹਰਜੋਤ ਬੈਂਸ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

12:03 AM Dec 13, 2024 IST
ਹਰਜੋਤ ਬੈਂਸ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਸਕੂਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ।
Advertisement

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 12 ਦਸੰਬਰ
ਇਥੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਕਾਸ ਲਈ ਕਰੀਬ 3 ਕਰੋੜ 85 ਲੱਖ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਰਿਪੋਰਟ ਮਿਲੀ ਸੀ ਕਿ ਸਕੂਲ ਦੇ ਵਿਕਾਸ ਕਾਰਜਾਂ ਦਾ ਕੰਮ ਬਹੁਤ ਹੌਲੀ ਚੱਲ ਰਿਹਾ ਹੈ ਅਤੇ ਅੱਜ ਉਨ੍ਹਾਂ ਨੇ ਸਕੂਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਹੈ ਤੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਭਲਕੇ ਸੱਕਤਰੇਤ ਵਿੱਚ ਵਿਸ਼ੇਸ਼ ਮੀਟਿੰਗ ਵੀ ਸੱਦੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ 3 ਮਹੀਨੇ ’ਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ 500 ਤੋਂ ਪਾਰ ਹੋ ਗਈ ਹੈ। ਸਕੂਲ ਕਾਰਜਾਂ ਵਿੱਚ ਸ਼ੂਟਿੰਗ ਰੇਂਜ, ਖੇਡ ਮੈਦਾਨ, ਇਮਾਰਤ ਦਾ ਨਵੀਨੀਕਰਨ, ਸਟੇਜ, ਪਖਾਨਿਆਂ ਦਾ ਬਲਾਕ, ਲੈਬਜ਼, ਰੈਂਪ ਅਤੇ ਸਕੂਲ ਨੂੰ ਆਧੁਨਿਕ ਦਿੱਖ ਦੇਣ ਦਾ ਕੰਮ ਸ਼ਾਮਲ ਹਨ। ਵਿਕਾਸ ਕਾਰਜਾਂ ਦੇ ਅਗਲੇ ਪੜਾਅ ਤਹਿਤ 10 ਨਵੇਂ ਕਮਰਿਆਂ ਦਾ ਬਲਾਕ ਤੇ ਖੇਡ ਮੈਦਾਨ ਦੇ ਆਲੇ-ਦੁਆਲੇ ਕੰਧ ਕਰਵਾਉਣ ਦੇ ਕਾਰਜ ਵੀ ਕਰਵਾਏ ਜਾਣਗੇ। ਉਨ੍ਹਾਂ ਸਕੂਲ ਵਿੱਚ ਲਾਏ ਵਿਗਿਆਨ ਮੇਲੇ ਦਾ ਜਾਇਜ਼ਾ ਵੀ ਲਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਕੂਲ ਦੀ ਮਿੱਡ-ਡੇਅ ਮੀਲ ਅਤੇ ਬੱਸ ਸੇਵਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

Advertisement

Advertisement
Advertisement
Author Image

Sukhjit Kaur

View all posts

Advertisement