ਮਹਿਲਾ ਟੀ-20 ਵਿਸ਼ਵ ਕੱਪ ਲਈ ਹਰਮਨਪ੍ਰੀਤ ਕੌਰ ਭਾਰਤ ਦੀ ਕਪਤਾਨ
ਨਵੀਂ ਦਿੱਲੀ, 27 ਅਗਸਤ
ਸਟਾਰ ਬੱਲੇਬਾਜ਼ ਹਰਮਨਪ੍ਰੀਤ ਕੌਰ 3 ਅਕਤੂਬਰ ਤੋਂ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਲਈ ਅੱਜ ਐਲਾਨੀ 15 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਟੂਰਨਾਮੈਂਟ ਦੀ ਮੇਜ਼ਬਾਨੀ ਪਹਿਲਾਂ ਬੰਗਲਾਦੇਸ਼ ਨੇ ਕਰਨੀ ਸੀ ਪਰ ਉੱਥੇ ਰਾਜਨੀਤਿਕ ਅਸ਼ਾਂਤੀ ਦੇ ਕਾਰਨ ਇਸ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਭਾਰਤ ਨੂੰ ਆਸਟਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਸ੍ਰੀਲੰਕਾ ਦੇ ਨਾਲ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਭਾਰਤੀ ਟੀਮ ਆਪਣੀ ਪਹਿਲੀ ਟੀ-20 ਵਿਸ਼ਵ ਕੱਪ ਟਰਾਫੀ ਜਿੱਤਣ ਦੇ ਟੀਚੇ ਨਾਲ ਟੂਰਨਾਮੈਂਟ ਵਿੱਚ ਉਤਰੇਗੀ। ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤ ਦੀ ਟੀਮ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਦੀਪਤੀ ਸ਼ਰਮਾ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਯਸਤਿਕਾ ਭਾਟੀਆ (ਵਿਕਟਕੀਪਰ), ਪੂਜਾ ਵਸਤਰਾਕਰ, ਅਰੁੰਧਤੀ ਰੈੱਡੀ, ਰੇਣੁਕਾ ਸਿੰਘ ਠਾਕੁਰ, ਦਿਆਲਨ ਹੇਮਲਤਾ, ਆਸ਼ਾ ਸੋਭਨਾ, ਰਾਧਾ ਯਾਦਵ, ਸ਼੍ਰੇਅੰਕਾ ਪਾਟਿਲ, ਸਜਨਾ ਸਜੀਵਨ।