For the best experience, open
https://m.punjabitribuneonline.com
on your mobile browser.
Advertisement

ਅੱਠਵੀਂ ਕਲਾਸ ਦੀ ਹਰਨੂਰਪ੍ਰੀਤ ਕੌਰ ਪੰਜਾਬ ਭਰ ’ਚੋਂ ਅੱਵਲ

11:44 AM May 01, 2024 IST
ਅੱਠਵੀਂ ਕਲਾਸ ਦੀ ਹਰਨੂਰਪ੍ਰੀਤ ਕੌਰ ਪੰਜਾਬ ਭਰ ’ਚੋਂ ਅੱਵਲ
ਵਿਦਆਰਥਣ ਹਰਨੂਰਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਬਲਵਿੰਦਰ ਸਿੰਘ।
Advertisement

ਮਨੋਜ ਸ਼ਰਮਾ/ਰਾਜਿੰਦਰ ਮਰਾਹੜ
ਬਠਿੰਡਾ/ਭਾਈ ਰੂਪਾ, 30 ਅਪਰੈਲ
ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਜਾਰੀ ਕੀਤੇ ਗਏ ਅੱਠਵੀਂ ਕਲਾਸ ਦੇ ਨਤੀਜੇ ਵਿੱਚ ਬਠਿੰਡੇ ਦੀਆਂ ਵਿਦਿਆਰਥਣਾਂ ਛਾ ਗਈਆਂ ਹਨ। ਪਿੰਡ ਭਾਈ ਰੂਪਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀ ਵਿਦਿਆਰਥਨ ਹਰਨੂਰਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਨੇ 650/650 ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਭਰ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਇਸ ਤਰ੍ਹਾਂ ਬਠਿੰਡਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਏ ਕੇ ਕਲਾਂ ਦੀ ਵਿਦਿਆਰਥਣ ਦੀਪੀ ਰਾਣੀ ਪੁੱਤਰੀ ਧਰਮਪਾਲ ਨੇ 592/600 ਅੰਕ ਪੰਜਾਬ ਭਰ ਵਿੱਚੋਂ ਅੱਠਵਾਂ ਰੈਂਕ ਪ੍ਰਾਪਤ ਕੀਤਾ ਹੈ। ਪਿੰਡ ਮੰਡੀ ਕਲਾਂ ਦੇ ਸਰਕਾਰੀ ਕੰਨਿਆ ਸਕੂਲ ਦੀ ਵਿਦਿਆਰਥਣ ਸ੍ਰਿਸ਼ਟੀ ਪੁੱਤਰੀ ਮੁਕੇਸ਼ ਕੁਮਾਰ ਵੱਲੋਂ 590/600 ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਦੀ ਮੈਰਿਟ ਸੂਚੀ ਵਿੱਚ ਦਸਵਾਂ ਰੈਂਕ ਪ੍ਰਾਪਤ ਕੀਤਾ ਹੈ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਏ ਕੇ ਕਲਾਂ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਸੰਤੋਖ ਸਿੰਘ ਨੇ 590/650 ਅੰਕ ਪ੍ਰਾਪਤ ਕਰਦੇ ਹੋਏ ਮੈਰਿਟ ਸੂਚੀ ਆਪਣਾ ਰੈਂਕ 10 ਰੈਂਕ ਪ੍ਰਾਪਤ ਕੀਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਬਠਿੰਡਾ ਦੀ ਵਿਦਿਆਰਥਣ ਦਲਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 589/600 ਅੰਕ 11 ਵਾਂ ਰੈਂਕ ਪ੍ਰਾਪਤ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਹਰਨੂਰਪ੍ਰੀਤ ਕੌਰ ਨੇ 600 ਵਿਚੋਂ 600 ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਹਰਨੂਰਪ੍ਰੀਤ ਦਾ ਮੂੰਹ ਮਿੱਠਾ ਕਰਵਾਇਆ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਾਧਾਰਨ ਪੇਂਡੂ ਪਰਿਵਾਰ ਨਾਲ ਸਬੰਧਤ ਹਰਨੂਰਪ੍ਰੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ, ਪਿਤਾ ਜੁਗਰਾਜ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੜ੍ਹਾਈ ਦੌਰਾਨ ਉਸ ਦਾ ਪੂਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਅਗਲਾ ਟੀਚਾ ਉਚੇਰੀ ਪੜ੍ਹਾਈ ਕਰਕੇ ਆਈਏਐਸ ਅਧਿਕਾਰੀ ਬਣਨ ਦਾ ਹੈ। ਇਸ ਮੌਕੇ ਨਰਵਿੰਦਰ ਸਿੰਘ ਭਾਈ ਰੂਪਾ, ਕੋਚ ਨਿਰਮਲ ਸਿੰਘ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹਰਨੂਰਪ੍ਰੀਤ ਕੌਰ ਪੜ੍ਹਾਈ ਦੇ ਨਾਲ-ਨਾਲ ਬੌਕਸਿੰਗ ਵਿਚ ਵੀ ਨੈਸ਼ਨਲ ਅਤੇ ਪੰਜਾਬ ਪੱਧਰ 'ਤੇ ਵਿਸ਼ੇਸ਼ ਪ੍ਰਾਪਤੀਆਂ ਕਰ ਚੁੱਕੀ ਹੈ।

Advertisement

ਬਾਰ੍ਹਵੀਂ ’ਚੋਂ ਬਠਿੰਡਾ ਦੇ 30 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ

ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ 30 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ ਜਿਨ੍ਹਾਂ ਵਿੱਚ 23 ਵਿਦਿਆਰਥੀ ਮੈਰੀਟੋਰੀਅਸ ਸਕੂਲ ਬਠਿੰਡਾ ਅਤੇ 6 ਵਿਦਿਆਰਥੀ ਹੋਰਨਾਂ ਸਰਕਾਰੀ ਸਕੂਲਾਂ ਤੇ ਇਕ ਨਿੱਜੀ ਸਕੂਲ ਦਾ ਵਿਦਿਆਰਥੀ ਸ਼ਾਮਲ ਹੈ। ਗੌਰਤਲਬ ਹੈ ਕਿ ਪੰਜਾਬ ਭਰ ਵਿੱਚੋਂ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚ 2 ਵਿਦਿਆਰਥੀ ਮੈਰੀਟੋਰੀਅਸ ਸਕੂਲ ਬਠਿੰਡਾ ਦੇ ਹਨ ਜਿਨ੍ਹਾਂ ਵਿੱਚ ਅਸ਼ਵਨੀ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਨੇ 499/500 ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਦੀ ਮੈਰਿਟ ਸੂਚੀ ਵਿੱਚ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣ ਪਾਇਲ ਕੁਮਾਰੀ ਪੁੱਤਰੀ ਰਾਮਾ ਸੰਕਰ ਨੇ 498/500 ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਦੀ ਮੈਰਿਟ ਵਿੱਚ 5ਵਾਂ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਮੰਡੀ ਦੀ ਅਨਮੋਲ ਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘਨੇ 494/500 ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਭਰ ਵਿੱਚੋਂ ਸੱਤਵਾਂ ਰੈਂਕ ਪ੍ਰਾਪਤ ਕੀਤਾ ਹੈ। ਰਾਮਪੁਰਾ ਮੰਡੀ ਦੇ ਲਵਲੀਨ ਸ਼ਰਮਾ ਪੁੱਤਰ ਹਰਜਿੰਦਰ ਕੁਮਾਰ ਨੇ 492/500 ਪੰਜਾਬ ਭਰ ਵਿੱਚੋਂ ਨੌਵਾਂ ਰੈਂਕ ਪ੍ਰਾਪਤ ਕੀਤਾ ਹੈ। ਮੰਡੀ ਪੂਲ ਦੇ ਭੁਪੇਸ਼ ਗੁਪਤਾ ਪੁੱਤਰ ਲਲਿਤ ਕੁਮਾਰ ਵੱਲੋਂ 10 ਵਾਂ ਰੈਂਕ ਪ੍ਰਾਪਤ ਕੀਤਾ ਹੈ।

ਅਸ਼ਵਨੀ ਕੁਮਾਰ ਅਤੇ ਪਾਇਲ ਕੁਮਾਰੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਸਤੀਸ਼ ਕੁਮਾਰ ਨੇ ਬਠਿੰਡਾ ਜ਼ਿਲ੍ਹੇ ਵਿੱਚ 23 ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਸਕੂਲ ਨੂੰ ਵਧਾਈ ਦਿੱਤੀ। ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਨਤੀਜਿਆਂ ਦਾ ਸਿਹਰਾ ਸਮੁੱਚੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਬਠਿੰਡਾ ਦੇ ਮੈਰੀਟੋਰੀਅਸ ਸਕੂਲ ਦੇ ਮੈਰਿਟ ਸੂਚੀ ਵਿਚ ਆਉਣ ਵਾਲਿਆਂ ਵਿਚ ਰਾਹੁਲ ਕੁਮਾਰ, ਅੰਕਿਤ, ਸ਼ਿਵਰਾਜ ਸਿੰਘ, ਨਵੀਨ ਕੁਮਾਰ, ਵਿਸ਼ਾਲ, ਅਕਬਰ ਸਿੰਘ, ਮੋਹਿਤ ਕੁਮਾਰ, ਯੁਵਰਾਜ, ਹਿਮਾਂਸ਼ੂ, ਗੁਰਦੀਪ ਸਿੰਘ, ਹਰਸ਼, ਅਮਨਦੀਪ ਕੌਰ, ਸੁਮਨਪ੍ਰੀਤ ਕੌਰ, ਨੀਰਜ ਕੁਮਾਰ, ਸੁਮਨਦੀਪ ਕੌਰ, ਸਿਮਰਨਜੀਤ ਕੌਰ, ਹਰਮਨ ਸਿੰਘ, ਰਿਤਿਕਾ ਰਾਣੀ, ਸੁਖਨਜੀਤ ਕੌਰ, ਪਲਕਪ੍ਰੀਤ ਕੌਰ ਅਤੇ ਨਿਤਿਨ ਕੁਮਾਰ ਸ਼ਾਮਲ ਹਨ। ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਸੀਨੀ ਸੈਕੰਡਰੀ ਸਕੂਲ ਗੁਲਾਬੇਵਾਲਾ (ਸ੍ਰੀ ਮੁਕਤਸਰ ਸਾਹਿਬ) ਦੇ ਵਿਦਿਆਰਥੀ ਰਵੀ ਉਦੈ ਸਿੰਘ ਪੁੱਤਰ ਹਰਿੰਦਰ ਸਿੰਘ ਨੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪਰਿਵਾਰ ’ਚ ਵੀ ਖੁਸ਼ੀ ਦਾ ਮਾਹੌਲ ਹੈ। ਰਵੀਉਦੈ ਨੇ ਦੱਸਿਆ ਕਿ ਉਹ ਅੱਗੇ ਐੱਨਡੀਏ ਦੀ ਤਿਆਰੀ ਕਰਨਾ ਚਾਹੁੰਦਾ ਹੈ।

Advertisement
Author Image

Advertisement
Advertisement
×