ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਪਾਲ ਚੀਮਾ ਵੱਲੋਂ ਕਰਮਜੀਤ ਅਨਮੋਲ ਦੇ ਹੱਕ ਵਿੱਚ ਪ੍ਰਚਾਰ

10:51 AM May 26, 2024 IST

ਜਸਵੰਤ ਜੱਸ
ਫਰੀਦਕੋਟ, 25 ਮਈ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪੰਜਾਬ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਾਈਆਂ। ਪੰਜਾਬ ਦੇ ਵਿੱਤ ਮੰਤਰੀ ਨੇ ਇੱਥੇ ਇੱਕ ਪੈਲੇਸ ਵਿੱਚ ਜ਼ਿਲ੍ਹੇ ਦੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੰਸਪੈਕਟਰੀ ਮੁਕਤ ਸੂਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀਆਂ ਨੂੰ ਵਪਾਰ ਦੌਰਾਨ ਆਉਣ ਵਾਲੀਆਂ ਸਾਰੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਪਾਰੀ ਆਪਣਾ ਵਪਾਰ ਆਜ਼ਾਦੀ ਨਾਲ ਕਰ ਸਕਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਭਰਿਸ਼ਟਾਚਾਰ ਮੁਕਤ ਪ੍ਰਬੰਧ ਵਪਾਰੀਆਂ ਨੂੰ ਦਿੱਤਾ ਹੈ ਜਿਸ ਸਦਕਾ ਪੰਜਾਬ ਵਿੱਚ ਵੱਡਾ ਅਤੇ ਛੋਟਾ ਵਪਾਰ ਲਗਾਤਾਰ ਵਧ ਰਿਹਾ ਹੈ ਅਤੇ ਵਪਾਰ ਵਿੱਚੋਂ ਟੈਕਸ ਚੋਰੀ ਬੰਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਪਾਰ ਸਬੰਧੀ ਕਾਰਜ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ। ਇਸ ਮੀਟਿੰਗ ਨੂੰ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਵੀ ਸੰਬੋਧਨ ਕੀਤਾ। ਇਸ ਮੀਟਿੰਗ ਤੋਂ ਇਲਾਵਾ ਹਰਪਾਲ ਸਿੰਘ ਚੀਮਾ ਨੇ ਫਰੀਦਕੋਟ ਸ਼ਹਿਰ ਵਿੱਚ ਵਿਧਾਇਕ ਅਤੇ ਉਮੀਦਵਾਰ ਨਾਲ ਰਲ ਕੇ ਇੱਕ ਦਰਜਨ ਦੇ ਕਰੀਬ ਮੀਟਿੰਗਾਂ ਅਤੇ ਛੋਟੀਆਂ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਅਤੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।

Advertisement

Advertisement
Advertisement