ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਪਾਲ ਚੀਮਾ ਨੇ ਮੀਤ ਹੇਅਰ ਦੀ ਚੋਣ ਮੁਹਿੰਮ ਭਖਾਈ

09:02 AM May 24, 2024 IST
ਪਿੰਡ ਸੰਗਤਪੁਰਾ ਵਿੱਚ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 23 ਮਈ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ’ਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਣਾਂ ਤੋਂ ਇਹ ਸਪਸ਼ਟ ਹੋ ਚੁੱਕਾ ਹੈ ਕਿ ਉਹ ਬੁਖਲਾਹਟ ’ਚ ਹਨ ਅਤੇ ਭਾਜਪਾ ਨੂੰ ਆਪਣੀ ਹਾਰ ਦਿਸ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਪੰਜਾਬ ਵਿੱਚ ਕਿੰਨੀਆਂ ਵੀ ਰੈਲੀਆਂ ਕਿਉਂ ਨਾ ਕਰ ਲੈਣ ਪਰ ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ। ਹਰਪਾਲ ਸਿੰਘ ਚੀਮਾ ਅੱਜ ਪਿੰਡ ਸੰਗਤਪੁਰਾ ਅਤੇ ਡਸਕਾ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਚੀਮਾ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਲਈ ਇਹ ਚੋਣਾਂ ਅਹਿਮ ਹਨ। ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਇੱਕ ਅਦਾਰੇ ਨੂੰ ਖੂੰਜੇ ਲਾ ਦਿੱਤਾ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਪ੍ਰਵਾਸੀ ਮਜ਼ਦੂਰਾਂ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਖਹਿਰਾ ਦੇ ਅਜਿਹੇ ਸੋਚ ਵਾਲੇ ਬਿਆਨ ਪ੍ਰਤੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਓਐੱਸਡੀ ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰੱਸਟ, ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਅਤੇ ਸੀਨੀਅਰ ‘ਆਪ’ ਕੰਵਲਜੀਤ ਸਿੰਘ ਆਗੂ ਕੁੱਕੀ ਲਦਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਰਕਲ ਪ੍ਰਧਾਨ ਹਰਪਾਲ ਸਿੰਘ ਸੰਗਤਪੁਰਾ, ਟਰੱਕ ਯੂਨੀਅਨ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਸੰਗਤਪੁਰਾ ਤੇ ਪਰਮਿੰਦਰ ਬੱਬੂ ਆਦਿ ਹਾਜ਼ਰ ਸਨ।

Advertisement

Advertisement
Advertisement