ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਦੀ ਮੌਤ ਦੇ ਮਾਮਲ ’ਚ ਹਰਪਾਲਪੁਰ ਨੂੰ ਜ਼ਮਾਨਤ ਮਿਲੀ

07:16 AM Jun 01, 2024 IST

ਖੇਤਰ ਪ੍ਰਤੀਨਿਧ
ਪਟਿਆਲਾ, 31 ਮਈ
ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਖ਼ਿਲਾਫ਼ ਕਿਸਾਨਾਂ ਵੱਲੋਂ ਜ਼ਿਲ੍ਹੇ ਦੇ ਪਿੰਡ ਸੇਹਰਾ ’ਚ 4 ਮਈ ਨੂੰ ਪ੍ਰਦਰਸ਼ਨ ਦੌਰਾਨ ਕਿਸਾਨ ਸੁਰਿੰਦਰਪਾਲ ਆਕੜੀ ਦੀ ਮੌਤ ਸਬੰਧੀ ਕੇਸ ’ਚ ਭਾਜਪਾ ਆਗੂ ਹਰਵਿੰਦਰ ਹਰਪਾਲਪੁਰ ਨੂੰ ਅੱਜ ਅਗਾਊਂ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਨੇ ਹਰਪਾਲਪੁਰ ਨੂੰ ਇਹ ਰਾਹਤ ਕੇਸ ਦੀ ਤਫਤੀਸ਼ ’ਚ ਸ਼ਾਮਲ ਹੋਣ ਦੀ ਸ਼ਰਤ ਦੇ ਆਧਾਰ ’ਤੇ ਦਿੱਤੀ ਹੈ। ਉਹ ਘਟਨਾ ਵਾਲੇ ਦਿਨ ਤੋਂ ਹੀ ਰੂਪੋਸ਼ ਸੀ ਤੇ ਅੱਜ ਸਾਹਮਣੇ ਆਇਆ ਹੈ। ਕਿਸਾਨ ਜਥੇਬੰਦੀਆਂ ਦੀ ਮੰਗ ਅਤੇ ਮ੍ਰਿਤਕ ਸੁਰਿੰਦਰਪਾਲ ਆਕੜੀ ਦੇ ਭਤੀਜੇ ਰੇਸ਼ਮ ਸਿੰਘ ਦੇ ਬਿਆਨਾ ’ਤੇ ਹਰਵਿੰਦਰ ਹਰਪਾਲਪੁਰ ਖਿਲਾਫ਼ ਥਾਣਾ ਖੇੜੀਗੰਡਿਆਂ ਵਿੱਚ ਧਾਰਾ 304 ਤਹਿਤ ਇਹ ਕੇਸ 5 ਮਈ ਨੂੰ ਦਰਜ ਕੀਤਾ ਗਿਆ ਸੀ।

Advertisement

Advertisement
Advertisement