ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਪ੍ਰੀਤ ਸਿੰਘ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

07:39 AM Jul 20, 2024 IST

ਹਤਿੰਦਰ ਮਹਿਤਾ
ਜਲੰਧਰ, 19 ਜੁਲਾਈ
ਜੇਲ੍ਹ ਵਿੱਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਅੱਜ ਜਲੰਧਰ ਸੈਸ਼ਨ ਕੋਰਟ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਹਰਪ੍ਰੀਤ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਲੈ ਕੇ ਆਈ। ਦਰਅਸਲ ਪੁਲੀਸ ਨੇ ਕ੍ਰਿਮੀਨਲ ਰਿਵੀਜ਼ਨ ਦੀ ਅਰਜ਼ੀ ਦਾਇਰ ਕੀਤੀ ਸੀ ਜਿਸ ’ਤੇ ਅੱਜ ਸੁਣਵਾਈ ਹੋਈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਚਾਰ ਗ੍ਰਾਮ ਆਈਸ ਡਰੱਗ ਤੇ ਇਲੈਕਟ੍ਰਾਨਿਕ ਸਕੇਲ ਬਰਾਮਦ ਕੀਤੇ ਸਨ। 11 ਜੁਲਾਈ ਨੂੰ ਪੁਲੀਸ ਕਾਰਵਾਈ ਤੋਂ ਬਾਅਦ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸੇ ਦੌਰਾਨ ਹਰਪ੍ਰੀਤ ਸਿੰਘ ਦੇ ਵਕੀਲ ਨੇ ਕਿਹਾ ਕਿ ਹਰਪ੍ਰੀਤ ਨੂੰ ਫਰਜ਼ੀ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਸ ਨੇ ਕਿਹਾ ਕਿ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਫਿਲੌਰ ਤੋਂ ਨਹੀਂ ਕੀਤੀ ਗਈ।

Advertisement

Advertisement
Advertisement