ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਸਿਮਰਤ ਬਾਦਲ ਗੁਰਦੁਆਰਾ ਕਿਲ੍ਹਾ ਮੁਬਾਰਕ ਨਤਮਸਤਕ

07:26 AM Apr 24, 2024 IST
ਬਠਿੰਡਾ ਦੇ ਕਿਲ੍ਹਾ ਮੁਬਾਰਕ ਮੱਥਾ ਟੇਕਣ ਜਾਂਦੇ ਹੋਏ ਹਰਸਿਮਰਤ ਕੌਰ ਬਾਦਲ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 23 ਅਪਰੈਲ
ਤਿੰਨ ਵਾਰ ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਚੌਥੀ ਵਾਰ ਚੋਣ ਮੈਦਾਨ ਵਿੱਚ ਉਤਰਦਿਆਂ ਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ। ਇਸ ਮੌਕੇ ਹਲਕਾ ਬਠਿੰਡਾ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੀ ਮੌਜੂਦ ਸਨ। ਬਠਿੰਡਾ ਪੁੱਜਣ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਟੀਮ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਬੀਬਾ ਬਾਦਲ ਨੇ ਅੱਜ ਸਵੇਰੇ ਬਠਿੰਡਾ ਦੀ ਉੜੀਆ ਕਲੋਨੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਲੜਕੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਉਹ ਬਠਿੰਡਾ ਵਾਸੀਆਂ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਏਮਜ਼ ਸਮੇਤ ਕੈਂਸਰ ਹਸਪਤਾਲ ਤੋਂ ਇਲਾਵਾ ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਬਠਿੰਡਾ ਨੂੰ ਹਵਾਈ ਨੈਟਵਰਕ ਨਾਲ ਜੋੜਿਆ ਗਿਆ। ਉਨ੍ਹਾਂ ਦਾ ਮਿਸ਼ਨ ਪੰਜਾਬ ਦੇ ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਤੋਂ ਰੋਕਣਾ ਹੈ ਜਿਸ ਲਈ ਉਹ ਆਧੁਨਿਕ ਯੂਨੀਵਰਸਿਟੀਆਂ ਦੇ ਨਿਰਮਾਣ ਵਿੱਚ ਲਈ ਸਿਰਤੋੜ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ’ਤੇ ਲੱਗੇ ਪਛੜੇਪਣ ਦੇ ਦਾਗ ਨੂੰ ਵੀ ਮਿਟਾਇਆ ਜਾਵੇਗਾ। ਬਠਿੰਡਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ ਜਿਸ ਵੱਲੋਂ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਕੇਜਰੀਵਾਲ ਦੇ ਐਸ਼ੋ-ਆਰਾਮ ‘ਤੇ ਬਰਬਾਦ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਸਿਰ ਲੱਖਾਂ ਕਰੋੜਾਂ ਦਾ ਕਰਜ਼ਾ ਹੈ ਅਤੇ ਭਗਵੰਤ ਮਾਨ ਸਰਕਾਰ ਹਰ ਰੋਜ਼ ਪੰਜਾਬੀਆਂ ‘ਤੇ 100 ਕਰੋੜ ਦਾ ਕਰਜ਼ਾ ਥੋਪ ਰਹੀ ਹੈ।

Advertisement

Advertisement
Advertisement