ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਗਨੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲੀ ਹਰਸਿਮਰਤ ਬਾਦਲ

08:02 AM Apr 25, 2024 IST
ਉੜੀਆ ਕਲੋਨੀ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਹਰਸਿਮਰਤ ਕੌਰ ਬਾਦਲ। -ਫੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ
ਬਠਿੰਡਾ, 24 ਅਪਰੈਲ
ਇੱਥੇ ਅੱਜ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਉੜੀਆ ਕਲੋਨੀ ਪੁੱਜੇ। ਉਨ੍ਹਾਂ ਅਗਨੀ ਕਾਂਡ ਦੇ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਅਗਨੀ ਕਾਂਡ ਵਿੱਚ ਦੋ ਬੱਚੀਆਂ ਦੀ ਮੌਤ ਹੋ ਗਈ ਸੀ ਤੇ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਪੀੜਤ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰਾਂ ਦੀ ਹਰ ਮਦਦ ਕਰੇਗਾ। ਉਨ੍ਹਾਂ ਬਠਿੰਡਾ ਪ੍ਰਸ਼ਾਸਨ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਨਹਿਰ ਦੇ ਪੁਲ ਨੂੰ ਜੇ ਚੌੜਾ ਕੀਤਾ ਹੁੰਦਾ ਤਾਂ ਅਗਨੀ ਕਾਂਡ ਵਿੱਚ ਦੋ ਬੱਚੀਆਂ ਦੀ ਮੌਤ ਨਾ ਹੁੰਦੀ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰੀ ਦੇ ਵਿਧਾਇਕ ਨੇ ਪੀੜਤ ਪਰਿਵਾਰਾਂ ਨੂੰ 25-25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ ਜੋ ਬਹੁਤ ਘੱਟ ਹੈ ਅਤੇ ਇਸ ਰਕਮ ਨਾਲ ਤਾਂ ਤਰਪਾਲ ਵੀ ਨਹੀਂ ਖਰੀਦੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਪੈਸੇ ਦੀ ਕੋਈ ਘਾਟ ਨਹੀਂ ਹੈ ਅਤੇ ਸਰਕਾਰ ਨੂੰ ਹੁਣ ਤੱਕ ਪੀੜਤ ਪਰਿਵਾਰਾਂ ਦੀ ਦੇਖਭਾਲ ਕਰਨੀ ਚਾਹੀਦੀ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਪੰਜਾਬ ਦਾ ਪੈਸਾ ਕੇਜਰੀਵਾਲ ’ਤੇ ਖਰਚ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਜਲਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ, ਬਲਜੀਤ ਸਿੰਘ ਬੀੜ ਬਹਿਮਣ, ਨਿਰਮਲ ਸਿੰਘ ਸੰਧੂ ਆਦਿ ਮੌਜੂਦ ਸਨ।

Advertisement

Advertisement
Advertisement