ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਸਿਮਰਤ ਬਾਦਲ ਨੇ ਫਾਇਨਾਂਸ ਬਿੱਲ ਨੂੰ ਟੈਕਸ ਟਰੈਪ ਬਿੱਲ ਕਰਾਰ ਦਿੱਤਾ

07:53 AM Aug 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਗਸਤ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿੱਚ ਫਾਇਨਾਂਸ ਬਿੱਲ 2024 ਨੂੰ ਟੈਕਸ ਟਰੈਪ (ਕਰ ਫੰਦਾ) ਬਿੱਲ ਕਰਾਰ ਦਿੱਤਾ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਫਾਇਨਾਂਸ ਬਿੱਲ ’ਤੇ ਵਿਚਾਰ-ਚਰਚਾ ਦੌਰਾਨ ਕੀਤਾ। ਉਨ੍ਹਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 1970 ਤੋਂ ਪੈਦਾ ਹੋਈ ਸਾਰੀ ਆਮਦਨ ਪੰਜਾਬ ਹਵਾਲੇ ਕੀਤੇ ਜਾਣ ਦੀ ਮੰਗ ਕੀਤੀ, ਕਿਉਂਕਿ ਕੇਂਦਰ ਸਰਕਾਰ ਨੇ ਇਕਰਾਰ ਕਰਨ ਦੇ ਬਾਵਜੂਦ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਨਹੀਂ ਕੀਤਾ। ਇਸ ਦੌਰਾਨ ਲੋਕ ਸਭਾ ਮੈਂਬਰ ਨੇ ਮੰਗ ਕੀਤੀ ਕਿ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਵਪਾਰ ਲਈ ਖੋਲ੍ਹੀਆਂ ਜਾਣ। ਉਨ੍ਹਾਂ ਕਿਹਾ ਕਿ ਸਰਹੱਦਾਂ ਖੋਲ੍ਹਣ ਨਾਲ ਜਿੱਥੇ ਵਪਾਰ ਵਧੇਗਾ ਉਥੇ ਸਥਾਨਕ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।
ਸੰਸਦ ਮੈਂਬਰ ਨੇ ਕਿਹਾ ਕਿ ਫਾਇਨਾਂਸ ਬਿੱਲ ਕਾਰਪੋਰੇਟ ਜਗਤ ’ਤੇ ਮਿਹਰਬਾਨ ਹੈ, ਜਿਸ ਲਈ ਟੈਕਸ 45 ਫ਼ੀਸਦੀ ਤੋਂ ਘਟਾ ਕੇ 35 ਫੀਸਦੀ ਕੀਤਾ ਗਿਆ ਤੇ ਸਟਾਰਟਅਪਸ ਲਈ ਐਂਗਲ ਟੈਕਸ ਵਾਪਸ ਲੈ ਲਿਆ ਗਿਆ। ਇਸੇ ਢੰਗ ਨਾਲ ਕਾਰਪੋਰਟ ਟੈਕਸ 25 ਫ਼ੀਸਦੀ ਤੈਅ ਕੀਤਾ ਗਿਆ ਤੇ ਛੋਟੇ ਨਿਵੇਸ਼ਕਾਰ ਜੋ ਭਾਈਵਾਲੀ ਕਰਦੇ ਹਨ ਅਤੇ ਮਾਲਕੀ ਵਾਲੀਆਂ ਫਰਮਾਂ ਲਈ ਟੈਕਸ 30 ਫ਼ੀਸਦੀ ਤੈਅ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਸਰੋਤ ਹਨ ਤੇ ਜਿਨ੍ਹਾਂ ਕੋਲ ਨਹੀਂ ਹਨ, ਉਨ੍ਹਾਂ ਵਿਚਾਲੇ ਪਾੜਾ ਨਾ ਵਧਾਇਆ ਜਾਵੇ। ਉਨ੍ਹਾਂ ਨੇ ਖੇਤੀ ਸੰਦਾਂ ’ਤੇ ਟੈਕਸਾਂ ਨੂੰ ਹਟਾਉਣ ਜਾਂ ਤਰਕਸੰਗਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਫਾਇਨਾਂਸ ਬਿੱਲ ਨਾਲ ਕਾਰਪੋਰੇਟ ਜਗਤ ਨੂੰ ਲਾਭ ਮਿਲੇਗਾ ਅਤੇ ਛੋਟੇ ਵਪਾਰੀਆਂ ਦਾ ਨੁਕਸਾਨ ਹੋਵੇਗਾ।

Advertisement

Advertisement
Advertisement