ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਸਿਮਰਤ ਨੇ ਮਾਲਵਾ ’ਚ ਕੋਈ ਫੂਡ ਪ੍ਰੋਸੈਸਿੰਗ ਪ੍ਰਾਜੈਕਟ ਨਹੀਂ ਲਿਆਂਦਾ: ਬਣਾਂਵਾਲੀ

08:04 AM May 18, 2024 IST
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ।

ਜੋਗਿੰਦਰ ਸਿੰਘ ਮਾਨ
ਮਾਨਸਾ, 17 ਮਈ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਲੰਬਾ ਸਮਾਂ ਸੱਤਾ ਉਪਰ ਕਾਬਜ਼ ਰਹਿਣ ਵਾਲੇ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਹੁਣ ਆਮਪ ਦੀ ਸਰਕਾਰ ਦੇ ਦੋ ਸਾਲਾਂ ਦਾ ਹਿਸਾਬ ਮੰਗਣ ਲੱਗੇ ਹਨ ਜਦਕਿ ਕਾਂਗਰਸ ਅਤੇ ਅਕਾਲੀਆਂ ਨੇ ਅੱਜ ਤੱਕ ਪੰਜਾਬ ਦੇ ਬਹਾਦਰ ਲੋਕਾਂ ਨੂੰ ਕਦੇ ਹਿਸਾਬ ਨਹੀਂ ਦਿੱਤੇ ਹਨ। ਉਨ੍ਹਾਂ ਅੱਜ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਪਿੰਡਾਂ ਵਿਚ ਵਿਚ ਮੀਟਿੰਗਾਂ ਕੀਤੀਆਂ। ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰਾਸੈਸਿੰਗ ਮੰਤਰੀ ਹੁੰਦਿਆਂ ਮਾਲਵਾ ਖੇਤਰ ਵਿੱਚ ਆਪਣੇ ਮਹਿਕਮੇ ਦਾ ਕੋਈ ਵੱਡਾ ਪ੍ਰੋਜੈਕਟ ਨਹੀਂ ਲਿਆਂਦਾ ਜਿਸ ਕਾਰਨ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਮਜਬੂਰ ਕਿੰਨੂਆਂ ਦੇ ਬਾਗ ਪੁੱਟਣੇ ਪਏ ਹਨ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਨੇ ਫੂਡ ਪ੍ਰਾਸੈਸਿੰਗ ਮੰਤਰੀ ਹੁੰਦਿਆਂ ਹਿਮਾਚਲ ਪ੍ਰਦੇਸ਼ ਵਿੱਚ ਅਡਾਨੀਆਂ ਲਈ ਸੇਬਾਂ ਨੂੰ ਲੰਬਾਂ ਸਮਾਂ ਸਾਂਭਣ ਵਾਸਤੇ ਵੱਡੇ ਅਤੇ ਠੰਢੇ ਫੂਡ ਸਟੋਰ ਲਾਏ ਹਨ ਜਿਸ ਨਾਲ ਉਹ ਹਿਮਾਚਲ ਅਤੇ ਕਸ਼ਮੀਰ ’ਚੋਂ ਸੇਬ ਖਰੀਦ ਕੇ ਪਿੱਛੋਂ ਲੋਕਾਂ ਨੂੰ ਮਨਮਰਜ਼ੀ ਦੇ ਮਹਿੰਗੇ ਭਾਅ ਉਪਰ ਵੇਚਦੇ ਹਨ।

Advertisement

Advertisement