ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਸਿਮਰਤ ਕੌਰ ਭੰਗੜੇ ’ਚੋਂ ਮੋਹਰੀ

07:18 AM Aug 22, 2024 IST
ਹਰਸਿਮਰਤ ਕੌਰ ਚੀਮਾ

ਪੱਤਰ ਪ੍ਰੇਰਕ
ਧਾਰੀਵਾਲ, 21 ਅਗਸਤ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਚੀਮਾ ਨੇ ਸੱਭਿਆਚਾਰ ਯੁਵਕ ਮੇਲਾ (2024) ਮੁਕਾਬਲੇ ਦੌਰਾਨ ਭੰਗੜੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਖੁਸ਼ੀ ਜਾਹਰ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਐੱਸ.ਬੀ.ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਦੱਸਿਆ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿਖੇ ਸੱਭਿਆਚਾਰ ਯੁਵਕ ਮੇਲਾ (2024) ਮੁਕਾਬਲੇ ਦੌਰਾਨ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਹਰਸਿਮਰਤ ਕੌਰ ਸਪੁੱਤਰੀ ਪਰਮਜੀਤ ਸਿੰਘ/ਸਰਬਜੀਤ ਕੌਰ ਪਿੰਡ ਜੋਗੀ ਚੀਮਾ ਨੇ ਸੋਲੋ ਸੱਭਿਆਚਾਰ ਭੰਗੜੇ ਮੁਕਾਬਲੇ ਦੌਰਾਨ ਲਗਪਗ 30 ਸੋਲੋ ਡਾਂਸ ਪ੍ਰਤੀਯੋਗੀਆਂ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਨਾਇਰ ਤੇ ਪ੍ਰਬੰਧਕਾਂ ਨੇ ਹਰਸਿਮਰਤ ਕੌਰ ਦਾ ਵਿਸ਼ੇਸ਼ ਸਨਮਾਨ ਕਰਦਿਆਂ ਵਧਾਈ ਦਿੱਤੀ।

Advertisement

Advertisement