ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਸਿਮਰਤ ਕੌਰ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

08:26 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਰਾਜਸਥਾਨ ਜੁਡੀਸ਼ਲ ਸਰਵਿਸਿਜ਼ ਪ੍ਰੀਖਿਆ ਦੇਣ ਗਈਆਂ ਦੋ ਅੰਮ੍ਰਿਤਧਾਰੀ ਸਿੱਖ ਬੀਬੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਾ ਹੋਣ ਦੇਣ ਦਾ ਮੁੱਦਾ ਚੁੱਕਿਆ।
ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਮਹਿਲਾਵਾਂ ਨੂੰ ਰੋਕਣ ਵਾਲਿਆਂ ਵਿਰੁੱਧ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਲੋਕਾਂ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਸ੍ਰੀਮਤੀ ਬਾਦਲ ਨੇ ਕਿਹਾ ਕਿ ਇਸ ਕਾਰਵਾਈ ਨੇ ਨਾ ਸਿਰਫ ਪ੍ਰੀਖਿਆ ਦੇਣ ਗਈਆਂ ਦੋਵੇਂ ਬੀਬੀਆਂ ਬਲਕਿ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ, ਜੋ ਸੰਵਿਧਾਨ ਦੀ ਧਾਰਾ 25 ਦੀ ਉਲੰਘਣਾ ਹੈ। ਇਸ ਧਾਰਾ ਮੁਤਾਬਕ ਅੰਮ੍ਰਿਤਧਾਰੀ ਸਿੱਖ ਪੰਜ ਕਕਾਰ ਧਾਰਨ ਕਰ ਸਕਦੇ ਹਨ। ਇਹ ਸਿੱਖਾਂ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਅਰਮਾਨਜੋਤ ਕੌਰ ਤੇ ਲਖਵਿੰਦਰ ਕੌਰ ਨੂੰ ਪ੍ਰੀਖਿਆ ਕੇਂਦਰ ’ਚ ਦਾਖਲ ਹੋਣ ਤੋਂ ਸਿਰਫ ਇਸ ਕਰ ਕੇ ਰੋਕ ਦਿੱਤਾ ਗਿਆ ਕਿਉਂਕਿ ਉਨ੍ਹਾਂ ਨੇ ਕਿਰਪਾਨ ਸਣੇ ਪੰਜ ਕਕਾਰ ਧਾਰਨ ਕੀਤੇ ਹੋਏ ਸਨ, ਜਦੋਂਕਿ ਲਖਵਿੰਦਰ ਕੌਰ ਨੂੰ ਪ੍ਰੀਖਿਆ ਵਿਚ ਬੈਠਣ ਲਈ ਆਪਣਾ ਕੜਾ ਤੇ ਕਿਰਪਾਨ ਉਤਾਰਨੀ ਪਈ। ਲੋਕ ਸਭਾ ਮੈਂਬਰ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇਣ।

Advertisement

Advertisement
Advertisement