ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਸਿਮਰਤ ਨੇ ਸੁਖਬੀਰ ਦੀ ਮੌਜੂਦਗੀ ਵਿੱਚ ਚੋਣ ਮੁਹਿੰਮ ਵਿੱਢੀ

07:50 AM Mar 28, 2024 IST
ਮਾਨਸਾ ਵਿਚ ‘ਪੰਜਾਬ ਬਚਾਓ ਯਾਤਰਾ’ ਦੌਰਾਨ ਟਰੈਕਟਰ ’ਤੇ ਸਵਾਰ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 27 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਦੇ ਮਾਨਸਾ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ਦੌਰਾਨ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਮੈਂਬਰ ਪਾਰਲੀਮੈਂਟ ਚਲੇ ਆ ਰਹੇ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੀ ਚੌਥੀ ਵਾਰ ਚੋਣ ਮੁਹਿੰਮ ਵਿੱਢ ਦਿੱਤੀ ਹੈ ਹਾਲਾਂਕਿ ਹਰਸਿਮਰਤ ਲਗਾਤਾਰ ਕਈ ਦਿਨਾਂ ਤੋਂ ਹਲਕੇ ਵਿੱਚ ਪਿੰਡਾਂ ਵਿੱਚ ਨੁੱਕੜ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਪਹਿਲੀ ਵਾਰ ਹਲਕੇ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਅਪੀਲ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਉਮੀਦਵਾਰ ਵਜੋਂ ਹਰਸਿਮਰਤ ਕੌਰ ਵੱਲ ਇਸ਼ਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸ੍ਰੋਮਣੀ ਅਕਾਲੀ ਦਲ ਵੱਲੋਂ ਲਏ ਗਏ ਸਟੈਂਡ ਦੌਰਾਨ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ੀਰੀ ਨੂੰ ਤਿਆਗ ਦਿੱਤਾ ਸੀ ਜੋ ਆਪਣੇ-ਆਪ ਵਿੱਚ ਪਾਰਟੀ ਦਾ ਭਾਜਪਾ ਤੋਂ ਦੂਰ ਹੋਣ ਦਾ ਸਭ ਤੋਂ ਵੱਡਾ ਕਦਮ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਨਾਲ ਅਸੂਲਾਂ ਕਾਰਨ ਸਮਝੌਤਾ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਹਰਸਿਮਰਤ ਕੌਰ ਬਾਦਲ ਨੇ ਆਪਣੇ ਹਲਕੇ ਦੇ ਹਿੱਤਾਂ ਦੀ ਰਾਖੀ ਕੀਤੀ ਤੇ ਹਲਕੇ ਵਿਚ ਵੱਡੇ ਪ੍ਰਾਜੈਕਟ ਲਿਆਂਦੇ। ਉਨ੍ਹਾਂ ਕਿਹਾ ਕਿ ਭਾਵੇਂ ਏਮਜ਼ ਸੰਸਥਾ ਹੋਵੇ, ਥਰਮਲ ਪਲਾਂਟ ਹੋਣ, ਰਿਫਾਇਨਰੀ ਹੋਵੇ ਜਾਂ ਫਿਰ ਕੇਂਦਰੀ ਯੂਨੀਵਰਸਿਟੀ, ਏਅਰਪੋਰਟ ਤੇ ਸੜਕਾਂ ਦਾ ਬੁਨਿਆਦੀ ਢਾਂਚਾ ਹੋਵੇ, ਸਭ ਕੁਝ ਅਕਾਲੀ ਦਲ ਦੀ ਸਰਕਾਰ ਵੇਲੇ ਬਠਿੰਡਾ ਵਿੱਚ ਹੋਇਆ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਪੰਜਾਬੀਆਂ ਦੀ ਆਵਾਜ਼ ਦਿੱਲੀ ਲੈਕੇ ਜਾਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲੇ ਚੁੱਕਣ ਲਈ ਸਿਰਫ ਅਕਾਲੀ ਦਲ ਹੀ ਸਮਰੱਥ ਹੈ ਤੇ ਇਹ ਹੀ ਪੰਜਾਬੀਆਂ ਨੂੰ ਨਿਆਂ ਦੁਆ ਸਕਦਾ ਹੈ ਜਦਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫ਼ਾਦਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬੀ ‘ਆਪ’ ਨਸ਼ਿਆਂ ਦੀ ਗ੍ਰਿਫਤ ਵਿਚ ਹਨ ਤੇ ਜ਼ਹਿਰੀਲੀ ਸ਼ਰਾਬ ਕਾਰਨ ਕਿੰਨੀਆਂ ਹੀ ਮੌਤ ਹੋ ਗਈਆਂ ਹਨ ਪਰ ਇਹ ਮਸਲੇ ਹੱਲ ਨਹੀਂ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਪ੍ਰੇਮ ਕੁਮਾਰ ਅਰੋੜਾ, ਡਾ. ਨਿਸ਼ਾਨ ਸਿੰਘ, ਗੁਰਮੇਲ ਸਿੰਘ ਫਫੜੇ, ਗੁਰਪ੍ਰੀਤ ਸਿੰਘ ਚਾਹਲ, ਆਤਮਜੀਤ ਸਿੰਘ ਕਾਲਾ ਤੇ ਹਨੀਸ਼ ਬਾਂਸਲ ਮੌਜੂਦ ਸਨ।

Advertisement

Advertisement
Advertisement