ਹਰਸਿਮਰਤ ਨੇ ਜਨਮ ਦਿਨ ਮੌਕੇ ਵੱਡੇ ਬਾਦਲ ਨੂੰ ਕੀਤਾ ਯਾਦ
07:36 AM Dec 09, 2024 IST
ਪੱਤਰ ਪ੍ਰੇਰਕ
ਬਠਿੰਡਾ, 8 ਦਸੰਬਰ
ਇੱਥੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੇ ਸਹੁਰੇ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੀਬੀ ਹਰਸਿਮਰਤ ਨੇ ਕਿਹਾ ਕਿ ਸ੍ਰੀ ਬਾਦਲ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਸਨ। ਉਨ੍ਹਾਂ ਨੂੰ ਦਰਵੇਸ਼ ਸਿਆਸਤਦਾਨ ਵਜੋਂ ਰਹਿੰਦੀ ਦੁਨੀਆਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਦੇ ਮਸੀਹਾ ਅਤੇ ਉਨ੍ਹਾਂ ਵੱਲੋਂ ਲੋਕ ਕਲਿਆਣ ਲਈ ਕੀਤੇ ਸੰਘਰਸ਼ਾਂ ਅਤੇ ਕਾਰਜਾਂ ਲਈ ਯਾਦ ਕੀਤਾ ਜਾਂਦਾ ਰਹੇਗਾ। ਲੋਕ ਸਭਾ ਮੈਂਬਰ ਨੇ ਕਿਹਾ ਪੰਜਾਬ ਦੀ ਤਰੱਕੀ ਲਈ ਕੀਤੇ ਕੰਮਾਂ, ਏਕਤਾ-ਅਖੰਡਤਾ ਨੂੰ ਮਜ਼ਬੂਤ ਕਰਨ ਅਤੇ ਭਾਈਚਾਰਕ ਸਦਭਾਵਨਾ ਪ੍ਰਤੀ ਉਨ੍ਹਾਂ ਦੇ ਪਾਏ ਯੋਗਦਾਨ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਕੋਈ ਹੋਰ ਨਹੀਂ ਲੈ ਸਕਦਾ।
Advertisement
Advertisement