ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਵਿਲਾਸ ਰੱਜੂਮਾਜਰਾ ਵੱਲੋਂ ਜਜਪਾ ਛੱਡਣ ਦਾ ਐਲਾਨ

09:26 AM Jul 01, 2024 IST
ਨਰਾਇਣਗੜ੍ਹ ’ਚ ਜਜਪਾ ਛੱਡਣ ਮਗਰੋਂ ਸਮਰਥਕਾਂ ਨਾਲ ਹਰਵਿਲਾਸ ਰੱਜੂਮਾਜਰਾ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 30 ਜੂਨ
ਜਨਨਾਇਕ ਜਨਤਾ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਨਰਾਇਣਗੜ੍ਹ ਦੇ ਸਾਬਕਾ ਹਲਕਾ ਪ੍ਰਧਾਨ ਹਰਵਿਲਾਸ ਰੱਜੂਮਾਜਰਾ ਨੇ ਨਰਾਇਣਗੜ੍ਹ ਰੈਸਟ ਹਾਊਸ ਵਿੱਚ ਆਪਣੇ ਸਮਰਥਕਾਂ ਅਤੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਜਨਨਾਇਕ ਜਨਤਾ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।
ਜਜਪਾ ਦੇ ਕੌਮੀ ਪ੍ਰਧਾਨ ਡਾ. ਅਜੈ ਚੌਟਾਲਾ ਨੂੰ ਭੇਜੇ ਆਪਣੇ ਅਸਤੀਫ਼ੇ ਪੱਤਰ ਵਿੱਚ ਹਰਵਿਲਾਸ ਰੱਜੂਮਾਜਰਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ ਆਪਣੀ ਮਰਜ਼ੀ ਨਾਲ ਪਾਰਟੀ ਦੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਵਿਲਾਸ ਰੱਜੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਥੀ ਸਮਰਥਕਾਂ ਨਾਲ ਮੀਟਿੰਗ ਕਰਕੇ ਜੇਜੇਪੀ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਉਨ੍ਹਾਂ ਦੇ ਸਮਰਥਕ ਜੋ ਵੀ ਫੈਸਲਾ ਲੈਣਗੇ, ਉਹ ਉਸ ਅਨੁਸਾਰ ਹੀ ਅਮਲ ਕਰਨਗੇ। ਪਾਰਟੀ ਛੱਡਣ ਦੇ ਕਾਰਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਵਰਕਰਾਂ ਨੂੰ ਉਹ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ, ਜੋ ਉਨ੍ਹਾਂ ਨੂੰ ਮਿਲਣਾ ਚਾਹੀਦਾ ਸੀ ਅਤੇ ਹਲਕੇ ਵਿੱਚ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੱਠਜੋੜ ਸਰਕਾਰ ਵਿੱਚ ਕੀ ਹੋਇਆ ਸਭ ਨੂੰ ਪਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।

Advertisement

Advertisement
Advertisement