ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ: ਫੈਕਟਰੀ 'ਚ ਹੋਏ ਧਮਾਕੇ ਕਾਰਨ 2 ਹਲਾਕ

11:49 AM Jun 22, 2024 IST
ਧਮਾਕੇ ਕਾਰਨ ਨੁਕਸਾਨੀ ਗਈ ਇਮਾਰਤ। ਫੋਟੋ -ਏਐੱਨਆਈ

ਗੁਰੂਗ੍ਰਾਮ, 22 ਮਈ

Advertisement

ਇੱਥੋਂ ਦੇ ਦੌਲਤਾਬਾਦ ਖੇਤਰ ਵਿਚ ਸਥਿਤ ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਅੱਗ ਬੁਝਾਉ ਦਸਤੇ ਦੀਆਂ 24 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਫਾਇਰ ਅਫ਼ਸਰ ਰਮੇਸ਼ ਕੁਮਾਰ ਨੇ ਦੱਸਿਆ ਕਿ ਧਮਾਕੇ ਵਿੱਚ ਤਿੰਨ ਤੋਂ ਚਾਰ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਨੇੜੇ ਦੇ ਫਾਇਰ ਸਟੇਸ਼ਨਾਂ ਤੋਂ ਗੱਡੀਆਂ ਲੈ ਕੇ ਪਹੁੰਚੇ ਤਾਂ ਧਮਾਕੇ ਹੋ ਰਹੇ ਸਨ। ਅੱਗ ਬੁਝਾਉਣ ਵਾਲਾ ਝੰਤਰ (ਫਾਇਰ ਬਾਲ) ਤਿਆਰ ਕਰਨ ਵਾਲੀ ਇਸ ਫੈਕਟਰੀ ਦੀ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। —ਏਐੱਨਆਈ

Advertisement
Advertisement
Tags :
haryana