ਪੰਜਾਬ ਯੂਨੀਵਰਸਿਟੀ ’ਚ ਹਰਿਆਣਾ ਪਹਿਲਾਂ ਤੋਂ ਹੀ ਹਿੱਸੇਦਾਰ: ਵਿੱਜ
10:40 PM Jun 23, 2023 IST
ਨਿੱਜੀ ਪੱਤਰ ਪ੍ਰੇਰਕ
Advertisement
ਅੰਬਾਲਾ, 5 ਜੂਨ
ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਛਿੜੇ ਵਿਵਾਦ ‘ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵੀ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਦੀ ਹਿੱਸੇਦਾਰੀ ਤੋਂ ਸਾਫ ਇਨਕਾਰ ਕਰਨ ਤੋਂ ਬਾਅਦ ਸ੍ਰੀ ਵਿੱਜ ਨੇ ਕਿਹਾ ਕਿ ਉਹ ਪੰਜਾਬ ਕੋਲੋਂ ਯੂਨੀਵਰਸਿਟੀ ਵਿੱਚ ਕੋਈ ਨਵਾਂ ਹਿੱਸਾ ਨਹੀਂ ਮੰਗ ਰਹੇ ਬਲਕਿ ਇਸ ਵਿੱਚ ਉਨ੍ਹਾਂ ਦਾ ਹਿੱਸਾ ਪਹਿਲਾਂ ਤੋਂ ਹੀ ਹੈ।
Advertisement
ਉਨ੍ਹਾਂ ਕਿਹਾ ਕਿ ਹਰਿਆਣਾ 1966 ਵਿੱਚ ਬਣ ਗਿਆ ਸੀ, ਪਰ ਹਰਿਆਣਾ ਦੇ ਕਾਲਜ ਉਸ ਤੋਂ ਬਾਅਦ ਵੀ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ 1972 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਸੀ। ਉਸ ਸਮੇਂ ਉਹ ਐੱਸਡੀ ਕਾਲਜ ਅੰਬਾਲਾ ਕੈਂਟ ਵਿੱਚ ਪੜ੍ਹਦੇ ਸਨ ਅਤੇ ਉਸ ਤੋਂ ਇੱਕ-ਦੋ ਸਾਲ ਬਾਅਦ ਪੰਜਾਬ ਯੂਨੀਵਰਸਿਟੀ ਨਾਲੋਂ ਕਾਲਜ ਡਿਸਐਫੀਲੀਏਟ ਹੋ ਗਿਆ ਸੀ, ਜਿਸ ਨੂੰ ਉਹ ਦੁਬਾਰਾ ਐਫੀਲੀਏਟ ਕਰਵਾਉਣਗੇ।
Advertisement