ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਵਿਧਾਨ ਸਭਾ ਚੋਣਾਂ: 1031 ਉਮੀਦਵਾਰ ਮੈਦਾਨ ਵਿੱਚ

08:48 AM Sep 18, 2024 IST
ਹਰਿਆਣਾ ਦੇ ਇੱਕ ਪਿੰਡ ਵਿੱਚ ਲੋਕਾਂ ਨੂੰ ਸੰਬੋਧਨ ਕਰਦਾ ਹੋਇਆ ‘ਆਪ’ ਉਮੀਦਵਾਰ ਕੁਲਦੀਪ ਸਿੰਘ ਗੁਦਰਾਣਾ। -ਫੋਟੋ: ਪੰਨੀਵਾਲੀਆ

ਆਤਿਸ਼ ਗੁਪਤਾ
ਚੰਡੀਗੜ੍ਹ, 17 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ 1,031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰ ਗਏ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਸੂਬੇ ਦੇ 2,03,54,350 ਵੋਟਰ ਕਰਨਗੇ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ 90 ਵਿਧਾਨ ਸਭਾ ਸੀਟਾਂ ’ਤੇ 1,559 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਇਨ੍ਹਾਂ ਵਿੱਚੋਂ 1221 ਉਮੀਦਵਾਰਾਂ ਦੇ ਪੱਤਰ ਸਹੀ ਪਾਏ ਗਏ ਅਤੇ 338 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਵਿੱਚ ਗਲਤੀਆਂ ਪਾਏ ਜਾਣ ਕਰਕੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸੂਬੇ ’ਚ 190 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਇਸੇ ਤਰ੍ਹਾਂ ਚੋਣ ਮੈਦਾਨ ਵਿੱਚ 1,031 ਉਮੀਦਵਾਰ ਰਹਿ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਵਿੱਚ ਸਾਲ 2019 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 1,169 ਅਤੇ ਸਾਲ 2014 ਦੀਆਂ ਵਿਧਾਨ ਸਭਾ ਚੋਣਾਂ ਵਿੱਚ 1,351 ਉਮੀਦਵਾਰਾਂ ਨੇ ਚੋਣ ਲੜੀ ਸੀ।
ਸ੍ਰੀ ਅਗਰਵਾਲ ਨੇ ਕਿਹਾ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬੇ ਦੇ 2,03,54,350 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਸ ਵਿੱਚ 1,07,75,957 ਪੁਰਸ਼ ਤੇ 95,77,926 ਮਹਿਲਾਵਾਂ ਅਤੇ ਥਰਡ ਜੈਂਡਰ 467 ਵੋਟਰ ਹਨ। ਇਸ ਵਾਰ ਚੋਣਾਂ ਵਿੱਚ 18 ਤੋਂ 19 ਉਮਰ ਵਰਗ ਦੇ 5,24,514 ਨੌਜਵਾਨ ਵੋਟਰ ਅਤੇ 1,49,142 ਦਿਵਆਂਗ ਵੋਟਰ ਹਨ, ਜਦੋਂ ਕਿ 85 ਸਾਲ ਤੋਂ ਵੱਧ ਉਮਰ ਦੇ 2,31,093 ਵੋਟਰ ਹਨ। 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 8,821 ਹੈ। ਇਸ ਤੋਂ ਇਲਾਵਾ 1,09,217 ਸਰਵਿਸ ਵੋਟਰ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ’ਤੇ ਵੋਟਿੰਗ ਲਈ 20,629 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ, ਜਿੱਥੇ ਹਰਿਆਣਾ ਪੁਲੀਸ ਨੇ 255 ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਵਿੱਚੋਂ 150 ਕੰਪਨੀਆਂ ਹਰਿਆਣਾ ਵਿੱਚ ਪਹੁੰਚ ਚੁੱਕੀਆਂ ਹਨ, ਜਦੋਂ ਕਿ ਬਾਕੀ ਜਲਦ ਹੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 5 ਅਕਤੂਬਰ, 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਵੋਟਿੰਗ ਹੋਵੇਗੀ, ਜਦੋਂ ਕਿ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

Advertisement

Advertisement