ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਦੋ ਹੋਰ ਸੂਚੀਆਂ ਜਾਰੀ ਕਰ ਕੇ ਸੱਤ ਉਮੀਦਵਾਰ ਐਲਾਨੇ

12:30 PM Sep 12, 2024 IST

ਨਵੀਂ ਦਿੱਲੀ, 12 ਸਤੰਬਰ
ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਪੰਜ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਚੌਥੀ ਸੂਚੀ ਤੇ ਇਸ ਤੋਂ ਬਾਅਦ ਦੋ ਨਾਵਾਂ ਵਾਲੀ ਪੰਜਵੀਂ ਸੂਚੀ ਜਾਰੀ ਕੀਤੀ ਹੈ, ਜਿਸ ਦੇ ਨਾਲ ਹੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 88 ਹੋ ਗਈ ਹੈ। ਚੌਥੀ ਸੂਚੀ ਵਿੱਚ ਕਾਂਗਰਸ ਨੇ ਅੰਬਾਲਾ ਕੈਂਟ ਤੋਂ ਪਰਿਮਲ ਪਰੀ, ਪਾਣੀਪਤ ਦਿਹਾਤੀ ਤੋਂ ਸਚਿਨ ਕੁੰਡੂ, ਨਰਵਾਣਾ (ਰਾਵਖੇਂ) ਤੋਂ ਸਤਬੀਰ ਦਬਲੈਨ, ਰਾਣੀਆਂ ਤੋਂ ਸਰਵ ਮਿੱਤਰਾ ਕੰਬੋਲ ਅਤੇ ਤਿਗਾਓਂ ਤੋਂ ਰੋਹਿਤ ਨਾਗਰ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਪੰਜਵੀਂ ਸੂਚੀ ਵਿੱਚ ਉਕਲਾਨਾ ਤੋਂ ਨਰੇਸ਼ ਸੈਲਵਾਲ ਅਤੇ ਨਾਰਨੌਂਦ ਤੋਂ ਜਸਬਰੀਰ ਸਿੰਘ (ਜੱਸੀ ਪੇਤਵਾਰ) ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਮੀਦਵਾਰਾਂ ਨੇ ਨਾਵਾਂ ਦੀ ਇਹ ਸੂਚੀ ਪਾਰਟੀ ਵੱਲੋਂ 40 ਉਮੀਦਵਾਰਾਂ ਦੇ ਨਾਵਾਂ ਵਾਲੀ ਤੀਜਾ ਸੂਚੀ ਤੋਂ ਕੁਝ ਹੀ ਘੰਟੇ ਬਾਅਦ ਜਾਰੀ ਕੀਤੀ ਗਈ ਹੈ। ਕਾਂਗਰਸ ਨੇ ਦੋ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗੱਠਜੋੜ ਦੀਆਂ ਸੰਭਾਵਨਾਵਾਂ ਪ੍ਰਗਟਾਈਆਂ ਜਾ ਰਹੀਆਂ ਸਨ। ਉਂਝ, ਕਾਂਗਰਸ ਲੀਡਰਸ਼ਿਪ ਵੱਲੋਂ ‘ਆਪ’ ਨਾਲ ਗੱਠਜੋੜ ਦੀ ਸੰਭਾਵਨਾਂ ਨੂੰ ਅਧਿਕਾਰਤ ਤੌਰ ’ਤੇ ਖਾਰਜ ਕੀਤਾ ਗਿਆ ਹੈ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਅੱਜ ਆਖ਼ਰੀ ਤਰੀਕ ਹੈ। -ਪੀਟੀਆਈ

Advertisement

Advertisement