ਹਰਿਆਣਾ ਵਿਧਾਨ ਸਭਾ ਚੋਣਾਂ: ਪ੍ਰਚਾਰ ਦੌਰਾਨ ਕੁਲਦੀਪ ਬਿਸ਼ਨੋਈ ਤੇ ਲੜਕੇ ਦਾ ਵਿਰੋਧ
07:40 PM Sep 16, 2024 IST
ਹਿਸਾਰ, 16 ਸਤੰਬਰ
Advertisement
ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਆਦਮਪੁਰ ਵਿਧਾਨ ਸਭਾ ਹਲਕੇ ਵਿਚ ਪ੍ਰਚਾਰ ਦੌਰਾਨ ਕੁਲਦੀਪ ਬਿਸ਼ਨੋਈ ਤੇ ਉਸ ਦੇ ਵਿਧਾਇਕ ਲੜਕੇ ਭਵਿਆ ਬਿਸ਼ਨੋਈ ਨੂੰ ਇਕ ਪਿੰਡ ਵਿਚ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪ੍ਰਚਾਰ ਕਰਦਿਆਂ ਬਿਸ਼ਨੋਈ ਪਰਿਵਾਰ ਨੂੰ ਪਿੰਡ ਵਾਸੀਆਂ ਨੇ ਪੁੱਛਿਆ ਕਿ ਉਨ੍ਹਾਂ ਦੇ ਖੇਤਰ ਵਿਚਲੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ ਤੇ ਨਾ ਹੀ ਕਿਸੇ ਨੇ ਸਾਰ ਲਈ ਹੈ। ਇਸ ਦੌਰਾਨ ਬਿਸ਼ਨੋਈ ਦੇ ਸਮਰਥਕਾਂ ਤੇ ਪਿੰਡ ਵਾਸੀਆਂ ਦੀ ਧੱਕਾ ਮੁੱਕੀ ਵੀ ਹੋਈ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਨ੍ਹਾਂ ਦੀਆਂ ਗੱਡੀਆਂ ਦਾ ਵੀ ਪਿੱਛਾ ਕੀਤਾ। ਇਸ ਤੋਂ ਬਾਅਦ ਕੁਲਦੀਪ ਬਿਸ਼ਨੋਈ ਮੁੜ ਪਿੰਡ ਆਏ ਤੇ ਉਨ੍ਹਾਂ ਪਿੰਡ ਵਾਸੀਆਂ ਤੋਂ ਮੁਆਫੀ ਮੰਗਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਸ੍ਰੀ ਬਿਸ਼ਨੋਈ ਨੇ ਕਿਹਾ ਕਿ ਇਸ ਹਲਕੇ ਦੇ ਲੋਕ ਉਨ੍ਹਾਂ ਦੇ ਪਰਿਵਾਰ ਵਾਂਗ ਹਨ।
Advertisement
Advertisement