For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਦੇ ਮੁੱਖ ਮੰਤਰੀ ਗੁਰਦੁਆਰਾ ਚਿੱਲਾ ਸਾਹਿਬ ਨਤਮਸਤਕ

07:51 AM Aug 01, 2024 IST
ਹਰਿਆਣਾ ਦੇ ਮੁੱਖ ਮੰਤਰੀ ਗੁਰਦੁਆਰਾ ਚਿੱਲਾ ਸਾਹਿਬ ਨਤਮਸਤਕ
ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਜ਼ਮੀਨ ਦੀ ਰਜਿਸਟਰੀ ਦੇ ਕਾਗਜ਼ ਸੌਂਪਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਪ੍ਰਭੂ ਦਿਆਲ
ਸਿਰਸਾ, 31 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰੇ ਦਾ ਇਤਿਹਾਸਕ ਮਹੱਤਵ ਹੈ। ਇਸ ਧਰਤੀ ’ਤੇ ਗੁਰੂ ਨਾਨਕ ਦੇਵ ਜੀ ਦੇ ਚਰਨ ਪਏ ਸਨ। ਇਸ ਪਵਿੱਤਰ ਧਰਤੀ ਤੋਂ ਸੰਤਾਂ ਨੇ ਆਪਣੇ ਉਪਦੇਸ਼ਾਂ ਰਾਹੀਂ ਸਮੁੱਚੇ ਸੰਸਾਰ ਨੂੰ ਸੇਧ ਦੇਣ ਦਾ ਕਾਰਜ ਕੀਤਾ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ 77 ਕਨਾਲ 7 ਮਰਲੇ ਜ਼ਮੀਨ ਦੀ ਰਜਿਸਟਰੀ ਵੀ ਸੌਂਪੀ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਆ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸਮਾਪਤੀ ਮੌਕੇ ਸਿਰਸਾ ਵਿੱਚ ਕਰਵਾਏ ਸਮਾਗਮ ’ਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਜ਼ਮੀਨ ਗੁਰਦੁਆਰਾ ਚਿੱਲਾ ਸਾਹਿਬ ਨੂੰ ਦੇਣ ਦਾ ਐਲਾਨ ਕੀਤਾ ਸੀ। ਇਸ ਮਗਰੋਂ ਕੈਬਨਿਟ ਵਿੱਚ ਬਿੱਲ ਪਾਸ ਕਰਕੇ ਗੁਰੂਆਂ ਦੀ ਇਸ ਧਰਤੀ ਨੂੰ ਗੁਰਦੁਆਰਾ ਚਿੱਲਾ ਸਾਹਿਬ ਦੇ ਨਾਂ ਕਰ ਦਿੱਤਾ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਸਿੱਖ ਧਰਮ ਲਈ ਕਈ ਐਲਾਨ ਕੀਤੇ ਗਏ ਹਨ, ਜਿਸ ਵਿੱਚ ਲੰਗਰ ਦੀਆਂ ਵਸਤਾਂ ’ਤੇ ਜੀਐੱਸਟੀ ਮੁਆਫ਼ ਕਰਨਾ ਅਤੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਸ਼ਾਮਲ ਹੈ। ਇਸ ਮੌਕੇ ਬਾਬਾ ਜਗਤਾਰ ਸਿੰਘ, ਕਾਰ ਸੇਵਾ ਵਾਲੇ ਬਾਬਾ ਗੁਰਮੀਤ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement