For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫ਼ਾ ਦਿੱਤਾ

11:52 AM Mar 12, 2024 IST
ਹਰਿਆਣਾ  ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫ਼ਾ ਦਿੱਤਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 12 ਮਾਰਚ
ਹਰਿਆਣਾ ’ਚ ਤੇਜ਼ੀ ਨਾਲ ਬਦਲੇ ਸਿਆਸੀ ਘਟਨਕ੍ਰਮ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਫੁੱਟ ਪੈਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜੇਜੇਪੀ ਨੇਤਾ ਦੁਸ਼ਯੰਤ ਚੌਟਾਲਾ ਨੂੰ ਵੱਡਾ ਝਟਕਾ ਲੱਗਾ, ਜਿਸ ਦੇ ਪੰਜ ਵਿਧਾਇਕਾਂ ਨੇ ਦਿੱਲੀ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਤੋਂ ਬਾਅਦ ਭਾਜਪਾ-ਜੇਜੇਪੀ ਗਠਜੋੜ ਟੁੱਟਿਆ। ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਲੜਨ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ। ਜੇਜੇਪੀ ਜਿਨ੍ਹਾਂ ਪੰਜ ਵਿਧਾਇਕਾਂ ਦੇ ਭਾਜਪਾ ਵਿੱਚ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਜੋਗੀ ਰਾਮ ਸਿਹਾਗ, ਰਾਮ ਕੁਮਾਰ ਗੌਤਮ, ਈਸ਼ਵਰ ਸਿੰਘ, ਰਾਮਨਿਵਾਸ ਅਤੇ ਦਵਿੰਦਰ ਬਬਲੀ ਸ਼ਾਮਲ ਹਨ। ਹਾਲਾਂਕਿ ਹਰਿਆਣਾ ਸਰਕਾਰ ਲਈ ਫੌਰੀ ਤੌਰ 'ਤੇ ਕੋਈ ਖ਼ਤਰਾ ਨਹੀਂ ਹੈ ਕਿਉਂਕਿ ਇਹ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਬੇਭਰੋਸਗੀ ਮਤੇ ਨੂੰ ਮਾਤ ਦੇ ਚੁੱਕੀ ਹੈ। ਨਿਯਮ ਹੈ ਅਗਲੇ ਬੇਭਰੋਸਗੀ ਮਤੇ ਲਈ ਛੇ ਮਹੀਨਿਆਂ ਦਾ ਅੰਤਰ ਲਾਜ਼ਮੀ ਹੈ।ਹੁਣ ਨਵੀਂ ਕੈਬਨਿਟ ਦੇ ਸਹੁੰ ਚੁੱਕਣ ਦੀ ਸੰਭਾਵਨਾ ਹੈ ਅਤੇ ਜੇਜੇਪੀ ਧੜੇ ਦੇ ਮੈਂਬਰ ਅਤੇ ਆਜ਼ਾਦ ਵਿਧਾਇਕਾਂ ਨੂੰ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। 90 ਮੈਂਬਰੀ ਹਰਿਆਣਾ ਵਿਧਾਨ ਸਭਾ ਵਿੱਚ ਭਾਜਪਾ ਦੇ ਆਪਣੇ 41 ਵਿਧਾਇਕ ਹਨ ਜਦਕਿ ਜੇਜੇਪੀ ਦੇ 10 ਵਿਧਾਇਕ ਹਨ।

Advertisement

Advertisement
Author Image

Advertisement
Advertisement
×