ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
02:25 PM May 21, 2025 IST
ਆਤਿਸ਼ ਗੁਪਤਾ
ਚੰਡੀਗੜ੍ਹ, 21 ਮਈ
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸ੍ਰੀ ਸੈਣੀ ਨੇ ‘ਅਪਰੇਸ਼ਨ ਸਿੰਧੂਰ’ ਰਾਹੀਂ ਪਾਕਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਸ਼ਟ ਕਰਨ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਮੋਦੀ ਨਾਲ ਹਰਿਆਣਾ ਦੇ ਵਿਕਾਸ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸੂਬਾ 'ਵਿਕਸਤ ਭਾਰਤ-ਵਿਕਸਤ ਹਰਿਆਣਾ' ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
Advertisement
Advertisement