ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਮੋਦੀ ਨਾਲ ਮੁਲਾਕਾਤ

08:00 AM Jul 20, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ ਅਤੇ ਹਰਿਆਣਾ ਨਾਲ ਸਬੰਧਤ ਕਈ ਮੁੱਦੇ ਵਿਚਾਰੇ। ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਾਲ ਕੀਤੀ ਗਈ ਇਸ ਮੁਲਾਕਾਤ ਨੂੰ ਅਹਿਮ ਸਮਝਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਐਕਸ ਉਪਰ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ, ‘‘ਮੈਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ ਅਤੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ ਹੈ। ਹਰਿਆਣਾ ਦੇ ਲੋਕਾਂ ਦੇ ਪ੍ਰਤੀ ਉਨ੍ਹਾਂ ਦਾ ਲਗਾਉ ਅਤੇ ਸੰਵੇਦਨਸ਼ੀਲਤਾ ਅਦਭੁਤ ਹੈ, ਸਾਨੂੰ ਪੂਰਾ ਭਰੋਸਾ ਹੈ ਕਿ ਤੁਹਾਡੀ ਮਜ਼ਬੂਤ ਅਗਵਾਈ ਵਿੱਚ ਦੇਸ਼ ਅਤੇ ਸਾਡਾ ਰਾਜ ਹਰਿਆਣਾ ਖੁਸ਼ਹਾਲੀ ਹਾਸਲ ਕਰੇਗਾ।’’

Advertisement

Advertisement
Advertisement