For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

12:29 PM Mar 13, 2024 IST
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 13 ਮਾਰਚ
ਹਰਿਆਣਾ ਵਿਧਾਨ ਸਭਾ ਵਿੱਚ ਅੱਜ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰ ਨੇ ਭਰੋਸਾ ਦਾ ਵੋਟ ਜਿੱਤ ਲਿਆ। ਇਸ ਮੌਕੇ ਵਿਰੋਧੀ ਧਿਰ ਕਾਂਗਰਸ ਵੱਲੋਂ ਭਰੋਸੇ ਦੇ ਮਤੇ ’ਤੇ ਗੁਪਤ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਪਰ ਸਪੀਕਰ ਗਿਆਨ ਚੰਦ ਗੁਪਤਾ ਨੇ ਅਜਿਹਾ ਕੋਈ ਨਿਯਮ ਨਾ ਹੋਣ ਦਾ ਦਾਅਵਾ ਕਰਦਿਆਂ ਮੰਗ ਨੂੰ ਠੁਕਰਾ ਦਿੱਤਾ। ਇਹ ਮਤਾ ਜ਼ਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਸੈਣੀ ਨੇ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਅੱਜ ਵਿਧਾਨ ਸਭਾ ਵਿਚ ਭਰੋਸੇ ਦਾ ਮਤਾ ਪੇਸ਼ ਕੀਤਾ। ਵਿਧਾਨ ਸਭਾ ਦੇ ਸਪੀਕਰ ਨੇ ਪ੍ਰਸਤਾਵ 'ਤੇ ਚਰਚਾ ਲਈ ਦੋ ਘੰਟੇ ਦਾ ਸਮਾਂ ਤੈਅ ਕੀਤਾ, ਜਦੋਂ ਭਰੋਸੇ ਦਾ ਮਤਾ ਰੱਖਿਆ ਗਿਆ ਅਤੇ ਚਰਚਾ ਸ਼ੁਰੂ ਹੋਈ ਤਾਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਵਿਧਾਇਕ ਦੇਵੇਂਦਰ ਸਿੰਘ ਬਬਲੀ, ਰਾਮ ਕੁਮਾਰ ਗੌਤਮ, ਈਸ਼ਵਰ ਸਿੰਘ, ਰਾਮ ਨਿਵਾਸ ਅਤੇ ਜੋਗੀ ਰਾਮ ਸਿਹਾਗ ਸਦਨ ’ਚੋਂ ਬਾਹਰ ਚਲੇ ਗਏ। ਗਏ। ਜੇਜੇਪੀ ਨੇ ਅੱਜ ਵ੍ਹਿਪ ਜਾਰੀ ਕਰਕੇ ਆਪਣੇ 10 ਵਿਧਾਇਕਾਂ ਨੂੰ ਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਦੌਰਾਨ ਸਦਨ ’ਚੋਂ ਗੈਰਹਾਜ਼ਰ ਰਹਿਣ ਲਈ ਕਿਹਾ ਸੀ। ਰਾਜ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਸਦਨ ਵਿੱਚ ਮੌਜੂਦ ਹਨ। ਮੁੱਖ ਮੰਤਰੀ ਵੱਲੋਂ ਮਤਾ ਪੇਸ਼ ਕਰਨ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਜਲਦਬਾਜ਼ੀ ਵਿੱਚ ਵਿਧਾਨ ਸਭਾ ਸੈਸ਼ਨ ਸੱਦਣ ਬਾਰੇ ਸਵਾਲ ਪੁੱਛੇ।

Advertisement

Advertisement
Advertisement
Author Image

Advertisement