For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਾਡਵਾ ਹਲਕੇ ਤੋਂ ਲੜਨਗੇ ਚੋਣ

08:36 PM Aug 30, 2024 IST
ਹਰਿਆਣਾ  ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਾਡਵਾ ਹਲਕੇ ਤੋਂ ਲੜਨਗੇ ਚੋਣ
Advertisement

ਚੰਡੀਗੜ੍ਹ, 30 ਅਗਸਤ

ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਹਾਕਮ ਧਿਰ ਭਾਜਪਾ ਵੱਲੋਂ 1 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 1 ਸਤੰਬਰ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਸੈਣੀ ਫਿਲਹਾਲ ਕਰਨਾਲ ਸੀਟ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਹਨ। ਉਸ ਤੋਂ ਪਹਿਲਾਂ ਉਹ 2019 ਤੋਂ 2024 ਤੱਕ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਸਨ। ਲਾਡਵਾ ਸੀਟ ਤੋਂ ਇਸ ਵੇਲੇ ਕਾਂਗਰਸ ਦੇ ਮੇਵਾ ਸਿੰਘ ਵਿਧਾਇਕ ਹਨ। -ਪੀਟੀਆਈ

Advertisement

Advertisement
Author Image

Advertisement