ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਵੱਲੋਂ ਲਾਡਵਾ ਵਿਧਾਨ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ

02:59 PM Sep 10, 2024 IST
ਨਾਜਮਜ਼ਦੀ ਦਾਖ਼ਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਇਬ ਸਿੰਘ ਸੈਣੀ। ਫੋਅੋ ਹੇ ਐੱਨਆਈ

ਚੰਡੀਗੜ੍ਹ, 10 ਸਤੰਬਰ

Advertisement

Haryana Elections: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਤੋਂ ਮੰਗਲਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪਤਨੀ ਸੁਮਨ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਵੀਨ ਜਿੰਦਲ ਮੌਜੂਦ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਸੈਣੀ ਨੇ ਲਾਡਵਾ ਵਿਧਾਨ ਸਭਾ ਖੇਤਰ ’ਚ ਰੋਡ ਸ਼ੋਅ ਕੀਤਾ ਅਤੇ ਖੁਦ ਟਰੈਕਟਰ ਵੀ ਚਲਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ।

ਸੈਣੀ ਨੇ ਕਿਹਾ ਕਿ ਪਾਰਟੀ ਪਹਿਲਾਂ ਹੀ 67 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਬਾਕੀ 23 ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਹਾਰ ਵੱਲ ਵਧ ਰਹੀ ਹੈ।

Advertisement

ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੂਬੇ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਫੈਸਲੇ ਲਏ ਹਨ। -ਪੀਟੀਆਈ

Advertisement
Tags :
Haryana CMHaryana ElectionsNaib Singh Saini