ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਮੁੱਖ ਮੰਤਰੀ ਨੇ ਬੰਤੋ ਕਟਾਰੀਆ ਲਈ ਵੋਟਾਂ ਮੰਗੀਆਂ

07:32 AM Apr 29, 2024 IST

ਪੀ.ਪੀ. ਵਰਮਾ
ਪੰਚਕੂਲਾ, 28 ਅਪਰੈਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਾਮ ਹੈਲੀਕਾਪਟਰ ਰਾਹੀਂ ਪੰਚਕੂਲਾ ਦੀ ‘ਵਿਜੈ ਸੰਕਲਪ ਰੈਲੀ’ ਵਿੱਚ ਸ਼ਾਮਲ ਹੋਣ ਲਈ ਪੁੱਜੇ। ਹੈਲੀਪੈਡ ਉੱਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਅਤੇ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਨੇ ਮੁੱਖ ਮੰਤਰੀ ਦਾ ਰਸ਼ਮੀ ਸਵਾਗਤ ਕੀਤਾ। ਪੰਚਕੂਲਾ ਦੇ ਸੈਕਟਰ-16 ਵਿੱਚ ਇਸ ਵਿਜੈ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਸੈਣੀ ਨੇ ਭਾਜਪਾ ਦੀ ਅੰਬਾਲਾ ਤੋਂ ਉਮੀਦਵਾਰ ਬੰਤੋ ਕਟਾਰੀਆ ਲਈ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੀ ਭੈਣ ਬੰਤੋ ਕਟਾਰੀਆਂ ਲਈ ਵੋਟਾਂ ਮੰਗਣ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚੋਂ ਗ਼ਰੀਬੀ ਹਟਾਈ ਹੈ ਅਤੇ ਦੇਸ਼ ਨੂੰ ਵਿਕਾਸ ਦੇ ਰਾਹ ’ਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਉੱਜਵਲਾ ਯੋਜਨਾ ਤਹਿਤ ਗ਼ਰੀਬ ਲੋਕਾਂ ਨੂੰ ਗੈਸ ਸਿਲੰਡਰ ਅਤੇ ਕੁਨੈਕਸ਼ਨ ਦਿੱਤੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੇ ਵਿਕਾਸ ਲਈ ਕਈ ਯੋਜਨਾਵਾਂ ਚਲਾਈਆਂ ਹਨ ਅਤੇ ਦੇਸ਼ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੁਨੀਆ ਬੋਲਦੀ ਸੀ ਤਾਂ ਭਾਰਤ ਸੁਣਦਾ ਸੀ, ਹੁਣ ਭਾਰਤ ਬੋਲਦਾ ਹੈ ਤੇ ਦੁਨੀਆ ਸੁਣਦੀ ਹੈ। ਵਿਧਾਨ ਸਪੀਕਰ ਗਿਆਨ ਚੰਦ ਗੁਪਤਾ ਨੇ ਵੀ ਬੰਤੋ ਕਟਾਰੀਆ ਲਈ ਵੋਟਾਂ ਮੰਗੀਆਂ। ਇਸ ਮੌਕੇ ਹਰਿਆਣਾ ਸਰਕਾਰ ਦੇ ਰਾਜ ਮੰਤਰੀ ਅਸੀਮ ਗੋਇਲ ਅਤੇ ਮੇਅਰ ਕੁਲਭੂਸ਼ਣ ਗੋਇਲ, ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਦੀਪਕ ਸ਼ਰਮਾ ਨੇ ਮੁੱਖ ਮੰਤਰੀ ਨਾਇਬ ਸੈਣੀ ਦਾ ਸਵਾਗਤ ਕੀਤਾ।

Advertisement

Advertisement
Advertisement