ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਕਮੇਟੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਪਰਾਲੇ ਕੀਤੇ: ਰਵਿੰਦਰ ਕੌਰ

07:07 AM Jan 16, 2025 IST

ਪੱਤਰ ਪ੍ਰੇਰਕ
ਕੁਰੂਕਸ਼ੇਤਰ, 15 ਜਨਵਰੀ
ਥਾਨੇਸਰ ਤੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਚੋਣ ਲੜ ਰਹੀ ਬੀਬੀ ਰਵਿੰਦਰ ਕੌਰ ਅਜਰਾਣਾ ਨੇ ਅੱਜ ਉਦਾਸੀਨ ਬ੍ਰਹਮ ਅਖਾੜਾ ਮੰਡੀ ਸਾਹਿਬ ਦੇ ਸੰਚਾਲਕ ਸੰਤ ਬਾਬਾ ਗੁਰਵਿੰਦਰ ਸਿੰਘ ਤੋਂ ਜਿੱਤ ਦਾ ਅਸ਼ੀਰਵਾਦ ਲਿਆ। ਉਸ ਨੇ ਪਹਿਲਾਂ ਮੰਡੀ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਬਾਬਾ ਗੁਰਵਿੰਦਰ ਸਿੰਘ ਨੂੰ ਮਿਲਣ ਗਏ। ਇਸ ਦੌਰਾਨ ਉਨ੍ਹਾਂ ਦੇ ਪਤੀ ਕਵਲਜੀਤ ਸਿੰਘ ਅਜਰਾਣਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਵਜੀਤ ਸਿੰਘ ਵਿਰਕ, ਨਰਿੰਦਰ ਸਿੰਘ ਗਿੱਲ, ਸਰਪੰਚ ਗੁਰਦੇਵ ਸਿੰਘ, ਬਲਕਾਰ ਸਿੰਘ ਪ੍ਰਧਾਨ, ਜੁਝਾਰ ਸਿੰਘ, ਦਿਲਬਾਗ ਸਿੰਘ, ਪਰਮਜੀਤ ਸਿੰਘ ਵੜੈਚ, ਸਤਨਾਮ ਸਿੰਘ, ਜਸ਼ਨਦੀਪ ਸਿੰਘ, ਸੰਦੀਪ ਸਿੰਘ ਗਿੱਲ ਦਰਬਾਰਾ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਬਾਅਦ ਬੀਬੀ ਅਜਰਾਣਾ ਨੇ ਪਿੰਡ ਅਜਰਾਣਾ ਖੁਰਦ, ਸਲਪਾਣੀ, ਗੋਗਪੁਰ, ਹਿੰਗਾਖੇੜੀ, ਹੰਸਾਲਾ, ਧੁਰਾਲਾ ਅਤੇ ਹੋਰ ਇਲਾਕਿਆਂ ਵਿੱਚ ਘਰ-ਘਰ ਜਾ ਕੇ ਛਤਰੀ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਜੇਤੂ ਬਣਾਉਣ ਦੀ ਅਪੀਲ ਕੀਤੀ। ਬੀਬੀ ਅਜਰਾਣਾ ਨੇ ਹਰਿਆਣਾ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਸੰਗਤ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਬੱਚਿਆਂ ਨੂੰ ਗੁਰਮਤਿ ਅਤੇ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਇਸ ਕਵਾਇਦ ਵਿੱਚ ਸੰਸਥਾ ਵੱਲੋਂ ਗੁਰਦੁਆਰਾ ਸਾਹਿਬਾਨ ਵਿਖੇ ਵੱਖ-ਵੱਖ ਮੌਕਿਆਂ ’ਤੇ ਧਾਰਮਿਕ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ| ਬੀਬੀ ਅਜਰਾਣਾ ਨੇ ਕਿਹਾ ਕਿ ਕਿਸੇ ਵੀ ਸਮਾਜ ਦਾ ਭਵਿੱਖ ਉਸ ਦੇ ਬੱਚੇ ਹੁੰਦੇ ਹਨ, ਇਸ ਲਈ ਹਰਿਆਣਾ ਕਮੇਟੀ ਨੇ ਜਦੋਂ ਤੋਂ ਸੇਵਾ ਸੰਭਾਲੀ ਹੈ, ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਰ ਸੰਭਵ ਉਪਰਾਲਾ ਕੀਤਾ ਹੈ। ਉਨ੍ਹਾਂ ਸੰਗਤਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਇਕ ਵਾਰ ਫਿਰ ਸੇਵਾ ਕਰਨ ਦਾ ਮੌਕਾ ਮਿਲਿਆ, ਤਾਂ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ|

Advertisement

Advertisement