ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਕਮੇਟੀ ਦੇ ਮੈਂਬਰ ਤੇ ਦਾਦੂਵਾਲ ਆਹਮੋ-ਸਾਹਮਣੇ

09:06 AM May 26, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 25 ਮਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਇਸ ਵੇਲੇ ਸਭ ਕੁਝ ਚੰਗਾ ਨਹੀਂ ਚੱਲ ਰਿਹਾ। ਹਰਿਆਣਾ ਕਮੇਟੀ ਦੇ ਜਨਰਲ ਸਕੱਤਰ ਰਮਣੀਕ ਸਿੰਘ ਮਾਨ, ਕਮੇਟੀ ਮੈਂਬਰ ਹਰਪਾਲ ਸਿੰਘ ਪਾਲੀ ਤੇ ਮੋਹਨਜੀਤ ਸਿੰਘ ਪਾਨੀਪਤ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਦਾਦੂਵਾਲ ਦੀ ਗੁਰੂ ਘਰ ਦੀਆਂ ਗੋਲਕਾਂ ’ਤੇ ਅੱਖ ਹੈ। ਉਨ੍ਹਾਂ ਕਿਹਾ ਕਿ ਦਾਦੂਵਾਲ ਦਾ ਹਰਿਆਣਾ ਦੀ ਕਮੇਟੀ ਬਣਾਉਣ ’ਚ ਕੋਈ ਯੋਗਦਾਨ ਨਹੀਂ ਹੈ, ਜੋ ਵੀ ਕਮੇਟੀ ਵਿਚ ਹਲਚਲ ਹੋ ਰਹੀ ਹੈ, ਉਸ ਦਾ ਵੱਡਾ ਕਾਰਨ ਦਾਦੂਵਾਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਾਦੂਵਾਲ ਨੂੰ ਸਰਬਤ ਖਾਲਸਾ ਨੇ ਜਥੇਦਾਰ ਬਣਾਇਆ, ਉਥੋਂ ਭਗੌੜਾ ਹੋਇਆ, ਬਰਗਾੜੀ ਮੋਰਚੇ ਤੋਂ ਭਗੋੜਾ ਹੋਇਆ ਤੇ ਹਰਿਆਣਾ ਕਮੇਟੀ ਦੀ ਪ੍ਰਧਾਨਗੀ ਤੋਂ ਭਗੌੜਾ ਹੋਇਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਮੇਟੀ ਦੀਆਂ ਚੋਣਾਂ ਕਰਾਏ ਤਾਂ ਜੋ ਸਿੱਖ ਸੰਗਤਾਂ ਦੇ ਚੁਣੇ ਨੁਮਾਇੰਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰ ਸਕਣ। ਕਮੇਟੀ ਦੇ ਜਨਰਲ ਸਕੱਤਰ ਰਮਣੀਕ ਸਿੰਘ ਮਾਨ ਨੇ ਦਾਦੂਵਾਲ ਵਲੋਂ ਉਨ੍ਹਾਂ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਹੀ ਖਾਰਜ ਕਰਦਿਆਂ ਇਸ ਨੂੰ ਸੱਚਾਈ ਤੋਂ ਕੋਹਾਂ ਦੂਰ ਦੱਸਿਆ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ’ਤੇ ਕਿਸੇ ਵੀ ਚੈਨਲ ’ਤੇ ਆ ਕੇ ਖੁੱਲ੍ਹ ਕੇ ਗੱਲ ਕਰਨ ਨੂੰ ਤਿਆਰ ਹਨ। ਉਨ੍ਹਾਂ ਨੇ ਇਕ ਸਾਂਝੇ ਬਿਆਨ ਵਿਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ।

Advertisement

Advertisement
Advertisement