ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਕਾਂਗਰਸੀ ਵਿਧਾਇਕ ਪੰਵਾਰ ਦੇ ਰਿਮਾਂਡ ਵਿੱਚ ਵਾਧਾ

08:09 AM Jul 30, 2024 IST
ਵਿਧਾਇਕ ਨੂੰ ਪੇਸ਼ੀ ’ਤੇ ਲਿਜਾਂਦੀ ਹੋਈ ਪੁਲੀਸ ਪਾਰਟੀ।

ਰਤਨ ਸਿੰਘ ਢਿੱਲੋਂ
ਅੰਬਾਲਾ, 29 ਜੁਲਾਈ
ਹਰਿਆਣਾ ਦੇ ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਨੌਂ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੰਬਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਉਸ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਮਨਜ਼ੂਰ ਕਰ ਲਿਆ ਗਿਆ।
ਐਡਵੋਕੇਟ ਰੋਹਿਤ ਜੈਨ ਨੇ ਦੱਸਿਆ ਕਿ ਈਡੀ ਨੇ ਵਿਧਾਇਕ ਦਾ ਪੰਜ ਦਿਨਾਂ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਮਨਜ਼ੁਰ ਕੀਤਾ ਹੈ। ਹੁਣ ਪੰਵਾਰ ਨੂੰ ਪਹਿਲੀ ਅਗਸਤ ਨੂੰ ਮੁੜ ਤੋਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਸੁਰਿੰਦਰ ਪੰਵਾਰ ਨੂੰ ਖਣਨ ਦੇ ਮਾਮਲੇ ਵਿੱਚ ਈਡੀ ਨੇ 20 ਜੁਲਾਈ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੰਬਾਲਾ ਦੀ ਅਦਾਲਤ ਵਿੱਚ ਪੇਸ਼ ਕਰ ਕੇ ਨੌਂ ਦਿਨਾਂ ਦਾ ਰਿਮਾਂਡ ਲਿਆ ਸੀ। ਸਮਝਿਆ ਜਾ ਰਿਹਾ ਹੈ ਕਿ ਇਹ ਗ੍ਰਿਫ਼ਤਾਰੀ ਇਸੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ।
ਦੱਸ ਦੇਈਏ ਕਿ ਈਡੀ ਨੇ 4 ਜਨਵਰੀ ਨੂੰ ਸੁਰਿੰਦਰ ਪੰਵਾਰ ਅਤੇ ਉਸ ਦੇ ਸਹਿਯੋਗੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ ਅਤੇ ਅਧਿਕਾਰੀ ਸੁਰਿੰਦਰ ਪੰਵਾਰ ਦੀ ਰਿਹਾਇਸ਼ ਤੇ ਦਫ਼ਤਰ ਵਿੱਚੋਂ ਕੁਝ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਲੈ ਗਏ ਸਨ। ਇਹ ਕਾਰਵਾਈ ਨਾਜਾਇਜ਼ ਖਣਨ ਨੂੰ ਲੈ ਕੇ ਕੀਤੀ ਗਈ ਸੀ, ਜਿਸ ਬਾਰੇ ਈਡੀ ਨੂੰ ਜਾਣਕਾਰੀ ਮਿਲੀ ਸੀ। ਉਸ ਸਮੇਂ ਈਡੀ ਨੇ ਇਨੈਲੋ ਦੇ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀ ਕੁਲਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।
ਹਰਿਆਣਾ ਪੁਲੀਸ ਨੇ ਪੱਥਰਾਂ, ਬਜਰੀ ਅਤੇ ਰੇਤੇ ਦੇ ਨਾਜਾਇਜ਼ ਖਣਨ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕਰਵਾਈ ਸੀ। ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਰੋਕ ਲਾਏ ਜਾਣ ਦੇ ਬਾਵਜੂਦ ਯਮੁਨਾਨਗਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਖਣਨ ਹੋ ਰਿਹਾ ਸੀ। ਈਡੀ ਵੱਲੋਂ ‘ਈ-ਰਾਵਣ’ ਯੋਜਨਾ ਵਿੱਚ ਕਥਿਤ ਧੋਖਾਧੜੀ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਵਿਧਾਇਕ ਸੁਰਿੰਦਰ ਪੰਵਾਰ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ। ਉਸ ਨੇ 2019 ਵਿੱਚ ਹਰਿਆਣਾ ਵਿਧਾਨ ਸਭਾ ਚੋਣ ਵਿੱਚ ਸੋਨੀਪਤ ਤੋਂ ਦੋ ਵੇਰ ਵਿਧਾਇਕ ਰਹੀ ਕਵਿਤਾ ਜੈਨ ਨੂੰ 30 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ਜਦੋਂ ਕਿ 2014 ਵਿੱਚ ਉਹ ਇਨੈਲੋ ਦੀ ਟਿਕਟ ਤੋਂ ਲੜੀ ਚੋਣ ਵਿੱਚ ਹਾਰ ਗਿਆ ਸੀ ਅਤੇ ਤੀਜੇ ਨੰਬਰ ’ਤੇ ਰਿਹਾ ਸੀ। ਪੰਵਾਰ ਹੁੱਡਾ ਦੀ ਕੋਰ ਟੀਮ ਦਾ ਮੈਂਬਰ ਹੈ ਅਤੇ ਪਿੱਛੇ ਜਿਹੇ ਉਸ ਨੂੰ ਪ੍ਰਦੇਸ਼ ਸੋਸ਼ਲ ਮੀਡੀਆ ਸੈੱਲ ਦਾ ਇੰਚਾਰਜ ਬਣਾਇਆ ਗਿਆ ਸੀ।

Advertisement

Advertisement
Advertisement