ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਡੀ ਵੱਲੋਂ ਹਰਿਆਣਾ ਦਾ ਕਾਂਗਰਸੀ ਵਿਧਾਇਕ ਸੁਰੇਂਦਰ ਪੰਵਾਰ ਗ੍ਰਿਫ਼ਤਾਰ

07:27 AM Jul 21, 2024 IST

ਨਵੀਂ ਦਿੱਲੀ, 20 ਜੁਲਾਈ
ਐਨਫਰੋਸਮੈਂਟ ਡਾਇਰੈਕਟੋਰੇਟ(ਈਡੀ) ਨੇ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰੇਂਦਰ ਪੰਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀ ਵੱਲੋਂ ਸੋਨੀਪਤ ਦੇ ਇਸ 55 ਸਾਲਾ ਵਿਧਾਇਕ ਨੂੰ ਤੜਕੇ ਗੁਰੂਗ੍ਰਾਮ ਤੋਂ ਹਿਰਾਸਤ ’ਚ ਲਿਆ ਗਿਆ। ਉਸ ਨੂੰ ਅੰਬਾਲਾ ਵਿੱਚ ਮਨੀ ਲਾਂਡਰਿੰਗ ਦੀ ਰੋਕਥਾਮ ਸਬੰਧੀ ਐਕਟ (ਪੀਐੱਮਐੱਲਏ) ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਕੇਂਦਰੀ ਏਜੰਸੀ ਵੱਲੋਂ ਉਸ ਦੀ ਹਿਰਾਸਤ ਦੀ ਮੰਗ ਕੀਤੀ ਜਾਵੇਗੀ। ਏਜੰਸੀ ਵੱਲੋਂ ਸੂਬੇ ਦੇ ਯਮੁਨਾਨਗਰ ਇਲਾਕੇ ਵਿੱਚ ਵੱਡੀ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਤਹਿਤ ਜਨਵਰੀ ਵਿੱਚ ਵਿਧਾਇਕ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਸਨ। -ਏਐੱਨਆਈ

Advertisement

Advertisement
Advertisement