ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਕਾਂਗਰਸ ਨੂੰ ਪੜਚੋਲ ਦੀ ਜ਼ਰੂਰਤ: ‘ਆਪ’

08:44 AM Oct 14, 2024 IST
‘ਆਪ’ ਵਰਕਰਾਂ ਨਾਲ ਚਰਚਾ ਕਰਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ।

ਆਤਿਸ਼ ਗੁਪਤਾ
ਚੰਡੀਗੜ੍ਹ, 13 ਅਕਤੂਬਰ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਾਰ ਦੇ ਕਾਰਨਾਂ ਲਈ ਸਮੀਖਿਆ ਕਰਨੀ ਸ਼ੁਰੂ ਕਰ ਦਿੱਤੀ ਹੈ। ਅੱਜ ‘ਆਪ’ ਹਰਿਆਣਾ ਦੇ ਪ੍ਰਧਾਨ ਡਾ. ਸੁਸ਼ੀਲ ਗੁਪਤਾ ਵੱਲੋਂ ਲੋਕ ਸਭਾ ਹਲਕਾ ਭਿਵਾਨੀ-ਮਹਿੰਦਰਗੜ੍ਹ ਅਤੇ ਰੋਹਤਕ ਦੇ ਉਮੀਦਵਾਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਸੁਸ਼ੀਲ ਗੁਪਤਾ ਨੇ ਕਿਹਾ ਕਿ ਹਰਿਆਣਾ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਚਾਹੁੰਦੇ ਹਨ, ਸਾਰਿਆਂ ਨੇ ਕੇਜਰੀਵਾਲ ਤੇ ‘ਆਪ’ ਦਾ ਉਤਸ਼ਾਹ ਵੀ ਵਧਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਵਿੱਚ ‘ਇੰਡੀਆ’ ਗੱਠਜੋੜ ਚੋਣ ਲੜਦਾ ਤਾਂ ਯਕੀਨਨ ਹਰਿਆਣਾ ਵਿੱਚ ਸਰਕਾਰ ਬਦਲਦੀ ਅਤੇ ਭਾਜਪਾ ਦਾ ਸਫਾਇਆ ਹੁੰਦਾ। ਸ੍ਰੀ ਗੁਪਤਾ ਨੇ ਕਿਹਾ ਕਿ ਹਰਿਆਣਾ ਵਿੱਚ ਕਈ ਵਿਧਾਨ ਸਭਾ ਸੀਟਾਂ ਅਜਿਹੀਆਂ ਹਨ, ਜਿੱਥੇ ‘ਆਪ’ ਨੂੰ ਜਿੰਨੇ ਵੋਟ ਪਏ ਹਨ, ਕਾਂਗਰਸ ਪਾਰਟੀ ਉਨ੍ਹਾਂ ਤੋਂ ਘੱਟ ਵੋਟਾਂ ਦੇ ਫ਼ਰਕ ਨਾਲ ਹਾਰੀ ਹੈ, ਇਸ ਲਈ ਕਾਂਗਰਸ ਪਾਰਟੀ ਨੂੰ ਪੜਚੋਲ ਕਰਨ ਦੀ ਲੋੜ ਹੈ ਕਿ ਜੇ ਉਹ ਪਹਿਲਾਂ ਹੀ ‘ਆਪ’ ਨਾਲ ਹੱਥ ਮਿਲਾ ਲੈਂਦੀ ਤਾਂ ਅਜਿਹੀ ਸਥਿਤੀ ਨਾ ਹੁੰਦੀ। ਉਨ੍ਹਾਂ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ’ਤੇ ਪਾਰਟੀ ਵਰਕਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੇ 30 ਸੀਟਾਂ ’ਤੇ ਇਨੈਲੇ ਤੇ ਬਸਪਾ ਗੱਠਜੋੜ ਨਾਲੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹਰਿਆਣਾ ਵਿੱਚ ‘ਆਪ’ ਲੋਕਾਂ ਦੀ ਤੀਜੀ ਪਸੰਦ ਬਣ ਕੇ ਉੱਭਰੀ ਹੈ। ਉਸ ਵੱਲੋਂ ਭਵਿੱਖ ਵਿੱਚ ਲੋਕਾਂ ਦੀ ਸੇਵਾ ਵਿੱਚ ਦਿਨ-ਰਾਤ ਇਕ ਕਰ ਕੇ ਕੰਮ ਕੀਤਾ ਜਾਵੇਗਾ।

Advertisement

ਭਾਜਪਾ ਵੱਲੋਂ ਵਾਅਦੇ ਪੂਰੇ ਨਾ ਕਰਨ ’ਤੇ ਘਿਰਾਓ ਦੀ ਚਿਤਾਵਨੀ

‘ਆਪ’ ਹਰਿਆਣਾ ਦੇ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਆਸ ਪ੍ਰਗਟਾਈ ਕਿ ਭਾਜਪਾ ਹਰਿਆਣਾ ਵਿੱਚ ਅਪਰਾਧ ਮੁਕਤ, ਭ੍ਰਿਸ਼ਟਾਚਾਰ ਮੁਕਤ ਤੇ ਨਸ਼ਾ ਮੁਕਤ ਸ਼ਾਸਨ ਚਲਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰੇ। ਇਸ ਤੋਂ ਇਲਾਵਾ ਭਾਜਪਾ ਨੇ ਪੰਜ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ, 500 ਰੁਪਏ ਵਿੱਚ ਗੈਸ ਸਿਲੰਡਰ, ਔਰਤਾਂ ਨੂੰ 2100 ਰੁਪਏ ਮਹੀਨਾ ਅਤੇ ਪੰਜ ਲੱਖ ਗਰੀਬ ਪਰਿਵਾਰਾਂ ਨੂੰ ਘਰ ਦੇਣ ਦਾ ਵਾਅਦਾ ਕੀਤਾ ਹੈ, ਉਸ ਨੂੰ ਉਹ ਜਲਦੀ ਪੂਰਾ ਕਰੇ। ਉਨ੍ਹਾਂ ਕਿਹਾ ਕਿ ਜੇ ਭਾਜਪਾ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤਾ ਤਾਂ ‘ਆਪ’ ਵੱਲੋਂ ਸਮੇਂ-ਸਮੇਂ ’ਤੇ ਸੂਬਾ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ।

Advertisement
Advertisement