ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਹਰਿਆਣਾ ਕਾਂਗਰਸ

08:35 AM Aug 29, 2024 IST

ਭਰਤੇਸ਼ ਠਾਕੁਰ
ਚੰਡੀਗੜ੍ਹ, 28 ਅਗਸਤ
ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਬਰੀਆ ਨੇ ਅੱਜ ਇੱਥੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੌਜੂਦਾ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਗੱਲ ਪਾਰਟੀ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਪਹਿਲੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਮਗਰੋਂ ਕਹੀ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇ ‘ਤਤਕਾਲ ਲੋੜ’ ਪੈਂਦੀ ਹੈ ਤਾਂ ਉਨ੍ਹਾਂ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਇਜਾਜ਼ਤ ਲੈਣੀ ਪਵੇਗੀ। ਬਾਬਰੀਆ ਸਾਬਕਾ ਕੇਂਦਰੀ ਮੰਤਰੀ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦੇ ਨਾਲ-ਨਾਲ ਕਾਂਗਰਸ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਰਣਦੀਪ ਸੁਰਜੇਵਾਲਾ ਸਬੰਧੀ ਨਵੀਂ ਦਿੱਲੀ ਵਿੱਚ ਇੱਕ ਖਾਸ ਸਵਾਲ ਦਾ ਜਵਾਬ ਦੇ ਰਹੇ ਸਨ। ਸ਼ੈਲਜਾ ਅਤੇ ਸੁਰਜੇਵਾਲਾ ਨੇ ਵਿਧਾਨ ਸਭਾ ਚੋਣਾਂ ਲੜਨ ਦੀ ਇੱਛਾ ਜਤਾਈ ਹੈ ਅਤੇ ਉਨ੍ਹਾਂ ਆਪਣੀ ਸੂਬੇ ਵਿੱਚ ਆਪਣੀ ਚੋਣ ਮੁਹਿੰਮ ਆਰੰਭ ਦਿੱਤੀ ਹੈ। ਦੋਵਾਂ ਨੂੰ ਹੁੱਡਾ ਵਿਰੋਧੀ ਕੈਂਪ ਦੇ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ। ਬਾਬਰੀਆ ਨੇ ਕਿਹਾ ਕਿ ਸੁਰਜੇਵਾਲਾ ਦੇ ਪੁੱਤਰ ਨੂੰ ਪਾਰਟੀ ਟਿਕਟ ਲਈ ਵਿਚਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕਰੀਨਿੰਗ ਕਮੇਟੀ ਨੇ ਕਰੀਬ 25 ਸੀਟਾਂ ’ਤੇ ਚਰਚਾ ਕੀਤੀ। ਚਰਚਾ ਜਾਰੀ ਰਹੇਗੀ ਅਤੇ ਅੰਤਿਮ ਸੂਚੀ ਸ਼ਨਿੱਚਰਵਾਰ ਤੱਕ ਤਿਆਰ ਹੋ ਜਾਵੇਗੀ। ਹੁੱਡਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਉਦੈ ਭਾਨ ਵੀ ਸਕਰੀਨਿੰਗ ਕਮੇਟੀ ਦੇ ਮੈਂਬਰ ਹਨ। ਸੂਬੇ ਦੀਆਂ 90 ਸੀਟਾਂ ਤੋਂ ਕਾਂਗਰਸ ਦੀ ਟਿਕਟ ਲਈ 2500 ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਹੈ।

Advertisement

Advertisement