For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਪਾਰਕ ’ਚ ਬੈਠੇ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ

07:54 AM Jun 25, 2024 IST
ਹਰਿਆਣਾ  ਪਾਰਕ ’ਚ ਬੈਠੇ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ
Advertisement

ਪੱਤਰ ਪ੍ਰੇਰਕ/ਪੀਟੀਆਈ
ਟੋਹਾਣਾ, 24 ਜੂਨ
ਸਥਾਨਕ ਲਾਲਾ ਹੁਕਮ ਚੰਦ ਜੈਨ ਪਾਰਕ ਹਾਂਸੀ ’ਚ ਬੈਠੇ ਇੱਕ ਸੱਜ-ਵਿਆਹੇ ਜੋੜੇ ਦੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਾਂਸੀ ਥਾਣੇ ਦੇ ਐੱਸਐੱਚਓ ਜਗਜੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਅੱਜ ਸਵੇਰੇ 9.30 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮਾਂ ਮੌਕੇ ’ਤੇ ਪੁੱਜੀਆਂ ਤੇ ਜੋੜੇ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਸ਼ਨਾਖ਼ਤ ਤੇਜਵੀਰ (25) ਵਾਸੀ ਪਿੰਡ ਬਡਾਲਾ (ਨਾਰਨੌਂਦ) ਤੇ ਮੀਨਾ (24) ਵਾਸੀ ਪਿੰਡ ਸੁਲਤਾਨਪੁਰ (ਹਾਂਸੀ) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਤੇਜਵੀਰ ਤੇ ਮੀਨਾ ਨੋਇਡਾ ਦੀ ਇਕ ਕੰਪਨੀ ਵਿੱਚ ਨੌਕਰੀ ਕਰਦੇ ਸਨ। ਦੋਵਾਂ ਨੇ ਆਪਸੀ ਰਜ਼ਾਮੰਦੀ ਨਾਲ ਦੋ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਮੌਕੇ ’ਤੇ ਦੇਖਣ ਵਾਲਿਆਂ ਨੇ ਦੱਸਿਆ ਕਿ ਨਵਾਂ ਵਿਆਹਿਆ ਜੋੜਾ ਪਾਰਕ ਵਿੱਚ ਬੈਠਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਦੋਵਾਂ ’ਤੇ ਘੱਟੋ-ਘੱਟ 7 ਤੋਂ 10 ਗੋਲੀਆਂ ਚਲਾਈਆਂ ਜੋ ਦੋਵਾਂ ਦੀ ਛਾਤੀ ਵਿੱਚ ਵੱਜੀਆਂ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਦੇ ਮੌਕੇ ’ਤੇ ਪਹੁੰਚਣ ਤੱਕ ਜੋੜੇ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਆਏ ਸਨ ਤੇ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਪੁਲੀਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

Advertisement

Advertisement
Advertisement
Author Image

joginder kumar

View all posts

Advertisement