ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ: ਓਪਨ ਸਕੂਲ ਪ੍ਰੀਖਿਆ ਲਈ ਅਰਜ਼ੀ ਦੇਣ ਦੀ ਤਰੀਕ ਵਧਾਈ

08:38 AM Sep 16, 2024 IST

ਪੱਤਰ ਪ੍ਰੇਰਕ
ਪੰਚਕੂਲਾ, 15 ਸਤੰਬਰ
ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਓਪਨ ਸਕੂਲ ਪ੍ਰੀਖਿਆ ਸਤੰਬਰ 2024 ਲਈ ਆਨਲਾਈਨ ਅਰਜ਼ੀ ਦੇਣ ਦੀ ਤਰੀਕ 18 ਸਤੰਬਰ ਤੱਕ ਵਧਾ ਦਿੱਤੀ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਵੀਪੀ ਯਾਦਵ ਨੇ ਦੱਸਿਆ ਕਿ ਹਰਿਆਣਾ ਓਪਨ ਸਕੂਲ ਦੀ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਦੇ ਰੀਅਪੀਅਰ, ਵਾਧੂ ਵਿਸ਼ਾ, ਅੰਸ਼ਕ ਤੇ ਪੂਰੇ ਵਿਸ਼ੇ ਦੇ ਅੰਕ ਸੁਧਾਰ ਸ਼੍ਰੇਣੀ ਦੀ ਪ੍ਰੀਖਿਆ ਲਈ ਪਹਿਲਾਂ 10 ਸਤੰਬਰ ਤਕ ਅਪਲਾਈ ਕੀਤਾ ਜਾ ਸਕਦਾ ਸੀ ਜਿਸ ਨੂੰ ਹੁਣ 18 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਉਮੀਦਵਾਰ ਸਤੰਬਰ ਦੀ ਪ੍ਰੀਖਿਆ ਲਈ ਰੀਅਪੀਅਰ, ਵਾਧੂ ਵਿਸ਼ਾ, ਅੰਸ਼ਕ ਅੰਕ ਅਤੇ ਪੂਰੇ ਵਿਸ਼ੇ ਦੇ ਅੰਕ ਸੁਧਾਰ ਸ਼੍ਰੇਣੀ ਲਈ ਅਰਜ਼ੀ ਦੇਣਾ ਚਾਹੁੰਦੇ ਹਨ, ਉਹ 1000 ਰੁਪਏ ਦੀ ਲੇਟ ਫੀਸ ਸਮੇਤ ਬੋਰਡ ਦੀ ਵੈੱਬਸਾਈਟ ਰਾਹੀਂ ਅਪਲਾਈ ਕਰ ਸਕਦੇ ਹਨ।

Advertisement

Advertisement