ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜ ਭਵਨ ’ਚ ਹਰਿਆਣਾ ਦਿਵਸ ਧੂਮਧਾਮ ਨਾਲ ਮਨਾਇਆ

09:11 AM Nov 05, 2024 IST
ਹਰਿਆਣਾ ਰਾਜ ਭਵਨ ਵਿੱਚ ਹਰਿਆਣਾ ਦਿਵਸ ਮਨਾਉਂਦੇ ਹੋਏ ਰਾਜਪਾਲ ਬੰਡਾਰੂ ਦੱਤਾਤ੍ੇਯ, ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਪੀਕਰ ਹਰਵਿੰਦਰ ਕਲਿਆਣ ਅਤੇ ਹੋਰ । -ਫੋਟੋ: ਰਵੀ ਕੁਮਾਰ

 

Advertisement

ਆਤਿਸ਼ ਗੁਪਤਾ
ਚੰਡੀਗੜ੍ਹ, 4 ਨਵੰਬਰ
ਚੰਡੀਗੜ੍ਹ ਵਿੱਚ ਹਰਿਆਣਾ ਰਾਜ ਭਵਨ ਵਿੱਚ 59ਵੇਂ ਹਰਿਆਣਾ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ੇਯ, ਉਨ੍ਹਾਂ ਦੀ ਪਤਨੀ ਵਸੰਤਾ ਦੱਤਾਤ੍ੇਯ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਉਨ੍ਹਾਂ ਦੀ ਪਤਨੀ ਸੁਮਨ ਸੈਣੀ ਮੌਜੂਦ ਰਹੇ।
ਇਸ ਮੌਕੇ ਰਾਜਪਾਲ ਬੰਡਾਰੂ ਦੱਤਾਤ੍ੇਯ ਨੇ ਸਾਰਿਆਂ ਨੂੰ ਹਰਿਆਣਾ ਦਿਵਸ ਦੀ ਵਧਾਈ ਦਿੱਤੀ ਅਤੇ ਸੂਬੇ ਦੇ ਤਰੱਕੀ ਤੇ ਖੁਸ਼ਹਾਲੀ ਲਈ ਵੱਧ ਚੜ੍ਹ ਕੇ ਕੰਮ ਕਰਨ ਦੀ ਅਪੀਲ ਕੀਤੀ।
ਹਰਿਆਣਾ ਰਾਜ ਭਵਨ ਵਿੱਚ ਕਰਵਾਏ ਗਏ ਹਰਿਆਣਾ ਦਿਵਸ ਦੇ ਸਮਾਗਮ ਵਿੱਚ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਪੰਜਾਬ ਸਣੇ ਵੱਖ-ਵੱਖ ਸੂਬਿਆਂ ਤੋਂ ਆਏ ਕਲਾਕਾਰਾਂ ਨੇ ਆਪੋ-ਆਪਣੇ ਸੱਭਿਆਚਾਰ ਨਾਲ ਸਬੰਧਤ ਲੋਕ ਕਲਾਵਾਂ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਦੀ ਪੇਸ਼ਕਾਰੀਆਂ ਨੂੰ ਦੇਖ ਰਾਜਪਾਲ ਬੰਡਾਰੂ ਦੱਤਾਤ੍ੇਯ ਨੇ ਕਲਾਕਾਰਾਂ ਨੂੰ 5 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ। ਹਰਿਆਣਾ ਦਿਵਸ ’ਤੇ ਕਰਵਾਏ ਗਏ ਸਮਾਗਮ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਡਿਪਟੀ ਸਪੀਕਰ ਕ੍ਰਿਸ਼ਨ ਲਾਲ ਮਿੱਢਾ, ਕੈਬਨਿਟ ਮੰਤਰੀ ਅਨਿਲ ਵਿਜ, ਕ੍ਰਿਸ਼ਨ ਪੰਵਾਰ, ਮਹੀਪਾਲ ਢਾਂਡਾ, ਸ਼ਾਮ ਸਿੰਘ ਰਾਣਾ, ਰਣਬੀਰ ਗੰਗਵਾ, ਕ੍ਰਿਸ਼ਨ ਕੁਮਾਰ ਬੇਦੀ, ਰਾਜੇਸ਼ ਨਾਗਰ ਅਤੇ ਗੌਰਵ ਗੌਤਮ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਇਸ ਮੌਕੇ ਹਰਿਆਣਾ ਦੇ ਮੁੱਖ ਸਕੱਤਰ ਵਿਵੇਕ ਜੋਸ਼ੀ, ਰਾਜਪਾਲ ਦੇ ਸਕੱਤਰ ਅਤੁਲ ਦ੍ਰਿਵੇਦੀ ਸਣੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
Advertisement