ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਸਿੱਖਿਆ ਵਿਭਾਗ ਵੱਲੋਂ ਗਰਮੀ ਦੇ ਮੱਦੇਨਜ਼ਰ ਸਕੂਲਾਂ ਲਈ ਐਡਵਾਈਜ਼ਰੀ ਜਾਰੀ

06:27 AM Apr 26, 2024 IST

ਪੀ.ਪੀ. ਵਰਮਾ
ਪੰਚਕੂਲਾ, 25 ਅਪਰੈਲ
ਹਰਿਆਣਾ ਸਿੱਖਿਆ ਵਿਭਾਗ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵਿਭਾਗ ਨੇ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਧੁੱਪ ’ਚ ਨਾ ਬੈਠਣ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਈ ਵੀ ਪ੍ਰੋਗਰਾਮ ਨਾ ਰੱਖਿਆ ਜਾਵੇ ਅਤੇ ਹਰੇਕ ਘੰਟੇ ਬਾਅਦ ਬੱਚਿਆਂ ਨੂੰ ਪਾਣੀ ਪੀਣ ਦਾ ਸਮਾਂ ਦੇਣ ਵਾਸਤੇ ਘੰਟੀ ਵਜਾਈ ਜਾਵੇ। ਜੇਕਰ ਕਿਸੇ ਸਕੂਲ ਵਿੱਚ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਅਤੇ ਡਿਵੀਜ਼ਨਲ ਕਮਿਸ਼ਨਰਾਂ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਮੀਟਿੰਗ ਕੀਤੀ ਗਈ। ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਵਿਭਾਗ ਨੇ ਸਕੂਲ ਦੀਆਂ ਸਾਰੀਆਂ ਖਿੜਕੀਆਂ ਨੂੰ ਐਲੂਮੀਨੀਅਮ ਫੁਆਇਲ ਨਾਲ ਢੱਕ ਦਿੱਤਾ ਹੈ। ਰੈੱਡ ਕਰਾਸ ਫੰਡ ਵਿੱਚੋਂ ਸਕੂਲਾਂ ਦੇ ਬੱਚਿਆਂ ਨੂੰ ਓਆਰਐੱਸ ਪੈਕੇਟ ਮੁਹੱਈਆ ਕਰਵਾਏ ਜਾਣਗੇ। ਵਿਦਿਆਰਥੀਆਂ ਨੂੰ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਦੇ ਤਰੀਕੇ ਸਿਖਾਏ ਜਾਣਗੇ। ਇਸ ਸਬੰਧੀ ਸਕੂਲ ਦੇ ਮੁਖੀ ਆਯੂਸ਼ ਵਿਭਾਗ ਤੋਂ ਮਦਦ ਲੈ ਸਕਣਗੇ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਕੂਲ ਨੇੜਲੇ ਹਸਪਤਾਲ ਨਾਲ ਸੰਪਰਕ ਕੀਤਾ ਜਾਵੇਗਾ।

Advertisement

Advertisement
Advertisement