For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਚੋਣਾਂ: ਸਵੇਰੇ 11 ਵਜੇ ਤੱਕ 22 ਫ਼ੀਸਦੀ ਪੋਲਿੰਗ

12:34 PM Oct 05, 2024 IST
ਹਰਿਆਣਾ ਚੋਣਾਂ  ਸਵੇਰੇ 11 ਵਜੇ ਤੱਕ 22 ਫ਼ੀਸਦੀ ਪੋਲਿੰਗ
ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਇਕ ਪੋਲਿੰਗ ਬੂਥ ਉਤੇ ਵੋਟਰਾਂ ਦੀਆਂ ਲੱਗੀਆਂ ਹੋਈਆਂ ਲੰਬੀਆਂ ਕਤਾਰਾਂ। -ਫੋਟੋ: ਪੀਟੀਆਈ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਕਤੂਬਰ
Haryana Elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬੇ ਦੇ ਵੋਟਰਾਂ ਵੱਲੋਂ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਸਵੇਰੇ 11 ਵਜੇ ਤੱਕ ਰਾਜ ਭਰ ਵਿਚ 22.7 ਫ਼ੀਸਦੀ ਪੋਲਿੰਗ ਹੋ ਚੁੱਕੀ ਸੀ ਅਤੇ ਸੂਬੇ ਦੇ ਬਹੁਤੇ ਪੋਲਿੰਗ ਬੂਥਾਂ ਉਤੇ ਵੋਟਰਾਂ ਦੀਆਂ ਆਪਣੀ ਵਾਰੀ ਦੀ ਉਡੀਕ ਵਿਚ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।
ਹਰਿਆਣਾ ਦੀ 90 ਮੈਂਬਰੀ ਅਸੰਬਲੀ ਲਈ ਸ਼ਨਿੱਚਰਵਾਰ ਨੂੰ ਸਵੇਰੇ 7 ਵਜੇ ਪੋਲਿੰਗ ਸ਼ੁਰੂ ਹੋਈ ਅਤੇ ਸੂਬੇ ਦੇ 2.03 ਕਰੋੜ ਵੋਟਰਾਂ ਵੱਲੋਂ ਮੁਕਾਬਲੇ ਵਿਚ ਡਟੇ ਹੋਏ 1031 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਕੀਤਾ ਜਾਵੇਗਾ। ਵੋਟਾਂ ਪਾਉਣ ਲਈ ਕੁੱਲ 20532 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਪੋਲਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਦੌਰਾਨ ਰਾਜ ਭਰ ਵਿਚ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ।
ਪੇਂਡੂ ਇਲਾਕਿਆਂ ਵਿਚ ਤਾਂ ਸਵੇਰੇ 7 ਵਜੇ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੋਟਰ ਵੱਡੀ ਗਿਣਤੀ ਵਿਚ ਪੁੱਜਣ ਲੱਗੇ ਸਨ। ਇਸ ਦੌਰਾਨ ਮੁਕਾਬਲਾ ਬਹੁਕੋਣਾ ਹੋਣ ਦੇ ਆਸਾਰ ਹਨ। ਹਾਕਮ ਭਾਜਪਾ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ, ਜਦੋਂਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਤੇ ਇਨੈਲੋ-ਬਸਪਾ ਗੱਠਜੋੜ ਵੀ ਆਪੋ-ਆਪਣੀਆਂ ਸਰਕਾਰਾਂ ਬਣਨ ਦੇ ਦਾਅਵੇ ਕਰ ਰਹੇ ਹਨ।

Advertisement

Advertisement
Advertisement
Author Image

Balwinder Singh Sipray

View all posts

Advertisement