ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਚੋਣਾਂ: ਏਲਨਾਬਾਦ ਵਿੱਚ ਸਰਗਰਮੀਆਂ ਤੇਜ਼

10:37 AM Aug 19, 2024 IST

ਜਗਤਾਰ ਸਮਾਲਸਰ
ਏਲਨਾਬਾਦ, 18 ਅਗਸਤ
ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਏਲਨਾਬਾਦ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਟਿਕਟ ਲਈ ਦਾਅਵੇਦਾਰੀ ਪੇਸ਼ ਕਰਨ ਵਾਲੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਆਪਣੇ ਸਮਰਥਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਹਰਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਪਾਰਟੀਆਂ ਵਿੱਚ ਦਾਅਵੇਦਾਰਾਂ ਦੀ ਸੂਚੀ ਲੰਬੀ ਹੋਣ ਕਾਰਨ ਪਾਰਟੀਆਂ ਨੂੰ ਆਪਣੇ ਉਮੀਦਵਾਰ ਚੁਣਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਏਲਨਾਬਾਦ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਭਰਤ ਸਿੰਘ ਬੈਨੀਵਾਲ, ਪਵਨ ਬੈਨੀਵਾਲ ਅਤੇ ਹਰਿਆਣਾ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਸੰਤੋਸ਼ ਬੈਨੀਵਾਲ ਪ੍ਰਮੁੱਖ ਦਾਅਵੇਦਾਰਾਂ ਵਿੱਚ ਸ਼ਾਮਲ ਹਨ। ਇਹ ਨੇਤਾ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕੁਮਾਰੀ ਸ਼ੈਲਜਾ ਦੀ ਚੋਣ ਮੁਹਿੰਮ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹੋਏ ਇੱਕੋ ਮੰਚ ’ਤੇ ਇਕੱਠੇ ਨਜ਼ਰ ਆਏ ਸਨ। ਭਰਤ ਸਿੰਘ ਬੈਨੀਵਾਲ ਅਤੇ ਸੰਤੋਸ਼ ਬੈਨੀਵਾਲ ਨੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਚਲਾ ਦਿੱਤੀ ਹੈ ਜਦਕਿ ਪਵਨ ਬੈਨੀਵਾਲ ਅਜੇ ਤੱਕ ਕਿਤੇ ਨਜ਼ਰ ਨਹੀਂ ਆ ਰਹੇ। ਇਸ ਵਾਰ ਭਾਜਪਾ ਵੱਲੋਂ ਮੀਨੂੰ ਬੈਨੀਵਾਲ ਅਤੇ ਅਮੀਰ ਚੰਦ ਮਹਿਤਾ ਪ੍ਰਮੁੱਖ ਦਾਅਵੇਦਾਰ ਹਨ। ਮੀਨੂੰ ਬੈਨੀਵਾਲ ਲੰਬੇ ਸਮੇਂ ਤੋਂ ਏਲਨਾਬਾਦ ਇਲਾਕੇ ਦੀਆਂ ਸਮਾਜਿਕ ਗਤੀਵਿਧੀਆਂ ਵਿੱਚ ਭੂਮਿਕਾ ਨਿਭਾਉਂਦੇ ਆ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਅਮੀਰ ਚੰਦ ਮਹਿਤਾ ਦੀ ਵੀ ਪਾਰਟੀ ਹਾਈਕਮਾਂਡ ਨਾਲ ਨੇੜਤਾ ਹੈ। ਇਨੈਲੋ ਵੱਲੋਂ ਅਭੈ ਸਿੰਘ ਚੌਟਾਲਾ ਪਹਿਲਾ ਹੀ ਇੱਥੇ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ ਜਦੋਂਕਿ ਜਜਪਾ ਅਤੇ ‘ਆਪ’ ਵੱਲੋਂ ਅਜੇ ਤੱਕ ਕੋਈ ਵੀ ਸੰਭਾਵੀ ਉਮੀਦਵਾਰ ਨਜ਼ਰ ਨਹੀਂ ਆਇਆ ਹੈ।

Advertisement

Advertisement
Advertisement