For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਤੇ ਵੀ ਪਿਆ ਹਰਿਆਣਾ ਚੋਣਾਂ ਦਾ ਅਸਰ

07:15 AM Oct 05, 2024 IST
ਪੰਜਾਬ ’ਤੇ ਵੀ ਪਿਆ ਹਰਿਆਣਾ ਚੋਣਾਂ ਦਾ ਅਸਰ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 4 ਅਕਤੂਬਰ
ਗੁਆਂਢੀ ਸੂਬੇ ਹਰਿਆਣਾ ’ਚ ਹੋਣ ਵਾਲੀਆਂ ਚੋਣਾਂ ਦਾ ਅਸਰ ਪੰਜਾਬ ’ਚ ਵੀ ਦੇਖਣ ਨੂੰ ਮਿਲ ਰਿਹਾ ਹੈ ਜਿਸਦੀ ਕੜੀ ਵਜੋਂ ਹਰਿਆਣਾ ਦੀ ਹੱਦ ਨਾਲ ਲੱਗਦੇ ਕਈ ਖੇਤਰਾਂ ’ਚ ਡਰਾਈ ਡੇਅ ਰਹੇਗਾ। ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਨੇ ਹਰਿਆਣਾ ਦੇ ਜ਼ਿਲ੍ਹਾ ਅੰਬਾਲਾ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ਦੀ ਸੀਮਾ ਅੰਦਰ 8 ਕਿਲੋਮੀਟਰ ਦੇ ਏਰੀਏ ਵਿੱਚ 5 ਅਕਤੂਬਰ ਸ਼ਾਮ 5 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ ਨੂੰ ਨਤੀਜਾ ਐਲਾਨੇ ਜਾਣ ਤੱਕ ਡਰਾਈ ਡੇਅ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਅਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਡਿਪਟੀ ਕਮਿਸ਼ਨਰ ਅੰਬਾਲਾ ਵੱਲੋਂ ਜ਼ਿਲ੍ਹਾ ਅੰਬਾਲਾ ਦੇ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ਦੀਆਂ ਸੀਮਾ ਅੰਦਰ 8 ਕਿਲੋਮੀਟਰ ਤੱਕ ਦੇ ਏਰੀਆ ਵਿੱਚ ਮਿਤੀ 3 ਅਕਤੂਬਰ 2024 ਸ਼ਾਮ 6 ਵਜੇ ਤੋਂ ਮਿਤੀ 5 ਅਕਤੂਬਰ 2024 ਸ਼ਾਮ 5 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 8 ਅਕਤੂਬਰ 2024 ਨੂੰ ਵੋਟਾਂ ਦਾ ਨਤੀਜਾ ਐਲਾਨੇ ਜਾਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੀ ਬੇਨਤੀ ਕੀਤੀ ਗਈ ਹੈ, ਜਿਸ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।

Advertisement

Advertisement
Advertisement
Author Image

sukhwinder singh

View all posts

Advertisement