For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਅਗਨੀਵੀਰਾਂ ਨੂੰ ਖਾਸ ਨੌਕਰੀਆਂ ’ਚ ਮਿਲੇਗਾ 10 ਫ਼ੀਸਦੀ ਰਾਖਵਾਂਕਰਨ

07:29 AM Jul 18, 2024 IST
ਹਰਿਆਣਾ  ਅਗਨੀਵੀਰਾਂ ਨੂੰ ਖਾਸ ਨੌਕਰੀਆਂ ’ਚ ਮਿਲੇਗਾ 10 ਫ਼ੀਸਦੀ ਰਾਖਵਾਂਕਰਨ
ਪਿੰਜੌਰ ਵਿੱਚ ਸਬਜ਼ੀ ਮੰਡੀ ਦੇ ਉਦਘਾਟਨ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਨਿਤਿਨ ਮਿੱਤਲ
Advertisement

* ਸਰਕਾਰੀ ਭਰਤੀ ਵਿੱਚ ਉਮਰ ਹੱਦ ’ਚ ਦਿੱਤੀ ਜਾਵੇਗੀ ਤਿੰਨ ਸਾਲ ਦੀ ਛੋਟ
* ਅਗਨੀਵੀਰਾਂ ਨੂੰ ਕੰਮ ਖੋਲ੍ਹਣ ਲਈ ਮਿਲੇਗਾ 5 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ

Advertisement

ਆਤਿਸ਼ ਗੁਪਤਾ
ਚੰਡੀਗੜ੍ਹ, 17 ਜੁਲਾਈ
ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ ਵੱਡਾ ਫ਼ੈਸਲਾ ਲੈਂਦਿਆਂ ਸੂਬੇ ’ਚ ਕਾਂਸਟੇਬਲ, ਮਾਈਨਿੰਗ ਗਾਰਡ, ਫਾਰੈਸਟ ਗਾਰਡ, ਜੇਲ੍ਹ ਵਾਰਡਨ ਅਤੇ ਐੱਸਪੀਓ ਦੀ ਭਰਤੀ ਵਿੱਚ ਅਗਨੀਵੀਰਾਂ ਨੂੰ 10 ਫ਼ੀਸਦ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਨੀਵੀਰਾਂ ਨੂੰ ਗਰੁੱਪ ਬੀ ਤੇ ਸੀ ਦੀਆਂ ਨੌਕਰੀਆਂ ਵਿੱਚ ਭਰਤੀ ਸਮੇਂ ਵੱਧ ਤੋਂ ਵੱਧ ਉਮਰ ਹੱਦ ਵਿੱਚ ਤਿੰਨ ਸਾਲ ਦੀ ਛੋਟ ਦਿੱਤੀ ਜਾਵੇਗੀ ਜਦਕਿ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਨੌਕਰੀ ਸਮੇਂ 5 ਸਾਲ ਤੱਕ ਦੀ ਛੋਟ ਮਿਲੇਗੀ। ਇਸ ਦੌਰਾਨ ਸੈਣੀ ਨੇ ਪਿੰਜੌਰ ਵਿੱਚ ਸਬਜ਼ੀ ਅਤੇ ਫ਼ਲ ਮੰਡੀ ਦਾ ਉਦਘਾਟਨ ਵੀ ਕੀਤਾ।
ਸ੍ਰੀ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਨੀਵੀਰਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਪਣਾ ਕੰਮ ਸ਼ੁਰੂ ਕਰਨ ਵਾਲੇ ਅਗਨੀਵੀਰਾਂ ਨੂੰ 5-5 ਲੱਖ ਰੁਪਏ ਦਾ ਕਰਜ਼ਾ ਬਿਨਾਂ ਵਿਆਜ ਤੋਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਅਗਨੀਵੀਰਾਂ ਨੂੰ 30 ਹੁਜ਼ਾਰ ਰੁਪਏ ਮਹੀਨੇ ’ਤੇ ਰੁਜ਼ਗਾਰ ਦੇਣ ਵਾਲੀਆਂ ਉਦਯੋਗਿਕ ਇਕਾਈਆਂ ਨੂੰ 60 ਹਜ਼ਾਰ ਰੁਪਏ ਸਾਲਾਨਾ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਨੀਵੀਰਾਂ ਨੂੰ ਪਹਿਲ ਦੇ ਆਧਾਰ ’ਤੇ ਬੰਦੂਕ ਦਾ ਲਾਈਸੈਂਸ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਜੂਨ, 2022 ਨੂੰ ਅਗਨੀਪਥ ਯੋਜਨਾ ਸ਼ੁਰੂ ਕੀਤੀ ਗਈ ਸੀ।

ਨੌਜਵਾਨਾਂ ਦੀ ਫੌਜ ਵਿੱਚ ਭਰਤੀ ਹੋਣ ਦੀ ਦਿਲਚਸਪੀ ਘਟੀ: ‘ਆਪ’

‘ਆਪ’ ਹਰਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਅਗਨੀਵੀਰ ਯੋਜਨਾ ਦੀ ਜ਼ੋਰ-ਸ਼ੋਰ ਨਾਲ ਸ਼ਲਾਘਾ ਕਰ ਰਹੀ ਹੈ ਜਦਕਿ ਇਹ ਯੋਜਨਾ ਲਾਗੂ ਹੋਣ ਤੋਂ ਬਾਅਦ ਨੌਜਵਾਨਾਂ ਵਿੱਚ ਫੌਜ ਵਿੱਚ ਭਰਤੀ ਹੋਣ ਦੀ ਦਿਲਚਸਪੀ ਘਟ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਪਹਿਲਾਂ ਦੇ ਮੁਕਾਬਲੇ ਘਟ ਗਿਣਤੀ ਵਿੱਚ ਫੌਜ ਵਿੱਚ ਜਾਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਅਗਨੀਵੀਰ ਯੋਜਨਾ ਵਾਪਸ ਲੈ ਕੇ ਫੌਜ ਵਿੱਚ ਰੈਗੂਲਰ ਭਰਤੀ ਕਰਨੀ ਚਾਹੀਦੀ ਹੈ।

Advertisement
Tags :
Author Image

joginder kumar

View all posts

Advertisement
Advertisement
×