ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ: ਸਾਬਕਾ ਤੇ ਮੌਜੂਦਾ ਮੁੱਖ ਮੰਤਰੀਆਂ ਨੇ ਭਰੇ ਨਾਮਜ਼ਦਗੀ ਪੱਤਰ

09:56 PM May 06, 2024 IST
**EDS: IMAGE VIA @NayabSainiBJP** Karnal: Haryana Chief Minister Nayab Singh Saini files his nomination papers for Karnal assembly seat by-polls, on Monday, May 6, 2024. (PTI Photo)(PTI05_06_2024_000157B)

ਕਰਨਾਲ (ਹਰਿਆਣਾ), 6 ਮਈ

Advertisement

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਰਨਾਲ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਖੱਟਰ ਦੇ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ ਜਿਨ੍ਹਾਂ ਨੇ ਕਰਨਾਲ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਖੱਟਰ ਅਤੇ ਸੈਣੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਇੱਥੇ ਭਾਜਪਾ ਦੇ ਚੋਣ ਦਫ਼ਤਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਡ ਸ਼ੋਅ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਕਰਨਾਲ ਦੇ ਮੌਜੂਦਾ ਸੰਸਦ ਮੈਂਬਰ ਸੰਜੇ ਭਾਟੀਆ ਅਤੇ ਰਾਜ ਸਭਾ ਮੈਂਬਰ (ਆਜ਼ਾਦ) ਕਾਰਤੀਕੇਯਨ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ। ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੱਟਰ ਨੇ ਭਰੋਸਾ ਜਤਾਇਆ ਕਿ ਉਹ ਇਹ ਸੀਟ ਜਿੱਤਣਗੇ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਸਾਰੀਆਂ 10 ਲੋਕ ਸਭਾ ਸੀਟਾਂ ਅਤੇ ਕਰਨਾਲ ਵਿਧਾਨ ਸਭਾ ਸੀਟ ਜਿੱਤਾਂਗੇ।’’ ਕਰਨਾਲ ਸਮੇਤ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ 25 ਮਈ ਨੂੰ ਵੋਟਾਂ ਪੈਣਗੀਆਂ। ਕਰਨਾਲ ਲੋਕ ਸਭਾ ਸੀਟ 2014 ਤੋਂ ਭਾਜਪਾ ਕੋਲ ਹੈ। -ਪੀਟੀਆਈ

Advertisement
Advertisement
Advertisement